Jul 7, 2022 3:39 PM - ANI
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੇ ਵੀਰਵਾਰ ਨੂੰ ਸਿੱਖੀ ਰੀਤੀ-ਰਿਵਾਜ਼ਾਂ ਅਨੁਸਾਰ ਆਨੰਦ ਕਾਰਜ ਲਏ।
ਵਿਆਹ ਸਮਾਰੋਹ ਵਿਚ ਸ਼ਾਮਲ ਹੋਣ ਲਈ ਕੁਝ ਲੋਕਾਂ ਨੂੰ ਹੀ ਸੱਦਾ ਦਿੱਤਾ ਗਿਆ ਸੀ, ਇਸ ਵਿਚ ਮੁੱਖ ਤੌਰ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ 'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ਿਰਕਤ ਕੀਤੀ।
ਰਾਘਵ ਚੱਢਾ ਨੇ ਵਿਆਹ ਸਮਾਰੋਹ ਦੀਆਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ।
ਇਸ ਸ਼ੁੱਭ ਮੌਕੇ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਪਿਤਾ ਦੀਆਂ ਰਸਮਾਂ ਅਦਾ ਕੀਤੀਆਂ।
ਗੌਰਤਲਬ ਹੈ ਕਿ 48 ਸਾਲਾ ਭਗਵੰਤ ਮਾਨ ਦਾ ਲਗਭਗ 6 ਸਾਲਾ ਪਹਿਲਾਂ ਆਪਣੀ ਪਹਿਲੀ ਪਤਨੀ ਨਾਲ ਤਲਾਕ ਹੋ ਗਿਆ ਸੀ। ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਬੱਚੇ ਅਮਰੀਕਾ ਵਿਚ ਰਹਿੰਦੇ ਹਨ। ਉਨ੍ਹਾਂ ਦੀ 21 ਸਾਲਾ ਬੇਟੀ ਸੀਰਤ ਕੌਰ ਮਾਨ ਅਤੇ 17 ਸਾਲਾ ਬੇਟਾ ਦਿਲਸ਼ਾਨ ਮਾਨ ਇਸ ਸਾਲ 16 ਮਾਰਚ ਨੂੰ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਅਮਰੀਕਾ ਤੋਂ ਆਏ ਸਨ।