Mar 10, 2025 6:55 PM - Connect Newsroom
ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਕਰਨ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਇੱਕ ਮਿਊਜ਼ਿਕ ਕੰਪਨੀ ਦੇ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਸੁਨੰਦਾ ਸ਼ਰਮਾ ਨੇ ਇੱਕ ਭਾਵੁਕ ਪੋਸਟ ਵੀ ਸਾਂਝੀ ਕੀਤੀ।
ਸੁਨੰਦਾ ਨੇ ਕਿਹਾ ਕਿ ਮੈਨੂੰ ਇੰਨਾ ਪ੍ਰੇਸ਼ਾਨ ਕੀਤਾ ਗਿਆ ਕਿ ਮੈਂ ਖੁਦਕੁਸ਼ੀ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਫਿਰ ਵੀ ਮੈਂ ਲੋਕਾਂ ਦੇ ਸਾਹਮਣੇ ਹੱਸਦੇ ਹੋਏ ਆ ਜਾਂਦੀ ਸੀ। ਗਾਇਕ ਸ਼੍ਰੀ ਬਰਾੜ ਨੇ ਵੀ ਪਿੰਕੀ ਧਾਲੀਵਾਲ ਖਿਲਾਫ ਪੁਲਿਸ ਨੂੰ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਬਰਾੜ ਨੇ ਕਿਹਾ ਕਿ ਦੋ-ਤਿੰਨ ਸਾਲ ਪਹਿਲਾਂ ਮੈਂ ਇਸ ਮਾਮਲੇ ਬਾਰੇ ਤੱਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਜਾਣਕਾਰੀ ਦਿੱਤੀ ਸੀ ਪਰ ਕੋਈ ਹੱਲ ਨਹੀਂ ਨਿਕਲਿਆ ਸੀ।