Oct 8, 2024 1:00 PM - connect newsroom
ਪੰਜਾਬ ਦੇ ਮਸ਼ਹੂਰ ਗਾਇਕ ਐਮੀ ਵਿਰਕ ਦੇ ਪਿਤਾ ਪਟਿਆਲਾ ਦੇ ਨਾਭਾ ਵਿਚ ਸਥਿਤ ਪਿੰਡ ਲੁਹਾਰ ਮਾਜਰਾ ਦੇ ਸਰਪੰਚ ਚੁਣੇ ਗਏ ਹਨ। ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ। 350 ਵੋਟ ਵਾਲੇ ਇਸ ਪਿੰਡ ਵਿਚ ਪੂਰੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ ਹੈ।
ਸਰਪੰਚੀ ਜਿੱਤਣ ਮਗਰੋਂ ਸਰਦਾਰ ਕੁਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਸਿਆਸਤ ਵਿਚ ਆਉਣ ਦਾ ਕੋਈ ਇਰਾਦਾ ਨਹੀਂ ਪਰ ਪਿੰਡ ਵਾਸੀਆਂ ਦੇ ਜ਼ੋਰ ਦੇਣ ’ਤੇ ਉਹ ਸਰਪੰਚ ਬਣੇ ਹਨ। ਦੱਸਣਯੋਗ ਹੈ ਕਿ ਐਮੀ ਵਿਰਕ ਦੇ ਪਿਤਾ ਦੀ ਪਿੰਡ ਵਿਚ ਹੀ ਪੱਕੀ ਰਿਹਾਇਸ਼ ਹੈ।