IndiaMay 02, 2025
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ ਦਾ ਲਿਆ ਫੈਸਲਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਸੂਬੇ ਦੀਆਂ ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ ਦਾ ਸਰਬਸੰਮਤੀ ਨਾਲ ਫੈਸਲਾ ਲਿਆ ਅਤੇ ਇਸ ਮੁੱਦੇ ’ਤੇ ਰਣਨੀਤੀ ਤੈਅ ਕਰਨ ਦਾ ਅਧਿਕਾਰ ਮੁੱਖ ਮੰਤਰੀ ਨੂੰ ਦਿੱਤਾ ਹੈ। ਸਰਬ ਪਾਰਟੀ ਮੀਟਿੰਗ ਸੁਖਾਵੇਂ ਮਾਹੌਲ ਵਿਚ ਹੋਈ ਅਤੇ ਸਿਆਸੀ ਆਗੂਆਂ ਨੇ ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਗੱਲ ਵੀ ਆਖੀ।
IndiaMay 01, 2025
ਸੁਖਬੀਰ ਸਿੰਘ ਬਾਦਲ ਨੇ ਭਾਖੜਾ ਪਾਣੀ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ‘ਤੇ ਕੀਤਾ ਤਿੱਖਾ ਹਮਲਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭਾਖੜਾ ਪਾਣੀ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਹੈ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵੱਡਾ ਮੋਰਚਾ ਲਾਉਣ ਦੀ ਚਿਤਾਵਨੀ ਵੀ ਦਿੱਤੀ ਹੈ।
IndiaApr 30, 2025
ਕ੍ਰਿਕਟ ਅਤੇ ਸਿਆਸਤ ਤੋਂ ਬਾਅਦ ਨਵਜੋਤ ਸਿੱਧੂ ਹੁਣ ਖੇਡਣਗੇ ਯੂ ਟਿਊਬ ਦੀ ਪਾਰੀ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਸਿਆਸਤ ਤੋਂ ਪੂਰੀ ਤਰ੍ਹਾਂ ਕਿਨਾਰਾ ਕਰ ਰਹੇ ਹਨ, ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਨਵੇਂ ਯੂ ਟਿਊਬ ਚੈਨਲ ਦਾ ਐਲਾਨ ਕਰਦੇ ਹੋਏ ਰਾਜਨੀਤੀ ਤੋਂ ਦੂਰ ਰਹਿਣ ਦਾ ਸੰਕੇਤ ਦਿੱਤਾ। ਹਾਲਾਂਕਿ ਉਹ ਲੰਮੇ ਸਮੇਂ ਤੋਂ ਸਿਆਸਤ ਵਿਚ ਨਾ ਤਾਂ ਸਰਗਰਮ ਹਨ ਅਤੇ ਨਾ ਹੀ ਉਨ੍ਹਾਂ ਕਾਂਗਰਸ ਛੱਡੀ ਹੈ।
IndiaApr 29, 2025
ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ ਪੰਜਾਬੀ ਅਤੇ ਸਿੱਖ ਉਮੀਦਵਾਰਾਂ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ ਪੰਜਾਬੀ ਅਤੇ ਸਿੱਖ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਤੇ ਸਮੁੱਚੇ ਪੰਜਾਬੀਆਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਉਮੀਦਵਾਰਾਂ ਨੇ ਕੈਨੇਡਾ ਦੀ ਰਾਜਨੀਤੀ ਵਿਚ ਆਪਣੀ ਲੀਡਰਸ਼ਿਪ ਸਾਬਤ ਕਰਦਿਆਂ ਪੰਜਾਬੀਆਂ ਦਾ ਸਿਰ ਉੱਚਾ ਕੀਤਾ ਹੈ।
CanadaApr 29, 2025
ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਕੰਮ ਕਰਨ ਲਈ ਉਤਸੁਕ ਹਨ ਪ੍ਰਧਾਨ ਮੰਤਰੀ ਮੋਦੀ
ਕੈਨੇਡਾ ਅਤੇ ਭਾਰਤ ਵਿਚਕਾਰ ਰਿਸ਼ਤੇ ਸੁਧਰਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਰਕ ਕਾਰਨੀ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਇੱਕ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ ਕਿ ਉਹ ਭਾਰਤ-ਕੈਨੇਡਾ ਦੀ ਸਾਂਝੇਦਾਰੀ ਨੂੰ ਮਜਬੂਤ ਕਰਨ ਅਤੇ ਦੋਹਾਂ ਮੁਲਕਾਂ ਦੇ ਲੋਕਾਂ ਲਈ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਕੰਮ ਕਰਨ ਲਈ ਉਤਸੁਕ ਹਨ।
IndiaApr 29, 2025
ਪੰਜਾਬ ਵਿਚ ਹਾਲਾਤ ਨਾਜ਼ੁਕ ਬਣਦੇ ਜਾ ਰਹੇ ਹਨ: ਅਮਰਿੰਦਰ ਸਿੰਘ ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿਚ ਲਗਾਤਾਰ ਹਾਲਾਤ ਵਿਗੜਨ ਦੇ ਦੋਸ਼ ਲਗਾਏ ਹਨ। ਵੜਿੰਗ ਨੇ ਚੰਡੀਗੜ੍ਹ ਵਿਖੇ ਬੀਤੇ ਦਿਨੀਂ ਪਾਰਟੀ ਦਫ਼ਤਰ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਪੁਲਿਸ ਥਾਣਿਆਂ ਤੇ ਚੌਕੀਆਂ ਨੂੰ ਨਿਸ਼ਾਨਾ ਬਣਾਇਆ ਗਿਆ, ਫਿਰ ਰਾਜਸੀ ਆਗੂਆਂ ਦੇ ਘਰਾਂ ਵਿੱਚ ਧਮਾਕੇ ਹੋਏ ਹਨ।
IndiaApr 25, 2025
ਪਹਿਲਗਾਮ ਅੱਤਵਾਦੀ ਹਮਲਾ: ਭਾਰਤ ਨੇ ਸਰਹੱਦ 'ਤੇ ਬੀ. ਐੱਸ. ਐੱਫ. ਦੀ ਗਿਣਤੀ ਕੀਤੀ ਦੁੱਗਣੀ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਵਧੇ ਤਣਾਅ ਵਿਚਕਾਰ ਭਾਰਤ ਨੇ ਸਰਹੱਦ ਉਤੇ ਬੀ. ਐੱਸ. ਐੱਫ. ਦੀ ਗਿਣਤੀ ਦੁੱਗਣੀ ਕਰ ਦਿੱਤੀ ਹੈ ਅਤੇ ਨਾਲ ਫੌਜ ਲਗਾ ਦਿੱਤੀ ਹੈ, ਇਸ ਦੇ ਨਾਲ ਹੀ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੂੰ ਕਣਕ ਦੀ ਵਾਢੀ ਜਲਦ ਕਰਨ ਲਈ ਕਿਹਾ ਗਿਆ ਹੈ।
IndiaApr 25, 2025
ਡਰੱਗਜ਼ ਕੇਸ: ਸੁਪਰੀਮ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਰਾਹਤ
ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਸਰਵਉੱਚ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪਾਈ ਗਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
IndiaApr 25, 2025
ਪੰਜਾਬ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਡਰਾਈਵਿੰਗ ਲਾਇਸੈਂਸ ਘੁਟਾਲੇ ਦੇ ਮਾਮਲੇ 'ਚ ਮੁਅੱਤਲ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਮਾਮਲੇ ਵਿਚ ਸੂਬੇ ਦੇ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਸਸਪੈਂਡ ਕਰ ਦਿੱਤਾ ਹੈ। ਉਨਾਂ ਦੇ ਨਾਲ ਐਸ.ਐਸ.ਪੀ. ਵਿਜੀਲੈਂਸ ਸਵਰਨਪ੍ਰੀਤ ਸਿੰਘ ਅਤੇ ਏ.ਆਈ.ਜੀ. ਹਰਪ੍ਰੀਤ ਸਿੰਘ ਨੂੰ ਵੀ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਹਨ।