Feb 14, 2025 3:56 PM - connect newsroom
ਅਮਰੀਕਾ ਤੋਂ ਡਿਪੋਰਟ ਕੀਤੇ 119 ਭਾਰਤੀ ਨਾਗਰਿਕਾਂ ਦੀ ਦੂਜੀ ਵਿਸ਼ੇਸ਼ ਉਡਾਣ ਸ਼ਨੀਵਾਰ ਰਾਤ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ਦੀ ਉਮੀਦ ਹੈ।
ਸੂਤਰਾਂ ਅਨੁਸਾਰ, ਦੂਜੇ ਬੈਚ ਵਿਚ ਡਿਪੋਰਟ ਕੀਤੇ ਗਏ 119 ਵਿਅਕਤੀਆਂ ਵਿਚੋਂ 67 ਪੰਜਾਬ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਹਰਿਆਣਾ ਦੇ 33 ਅਤੇ ਗੁਜਰਾਤ ਦੇ 8 ਅਤੇ ਉੱਤਰ ਪ੍ਰਦੇਸ਼ ਦੇ ਤਿੰਨ ਜਦੋਂ ਕਿ ਗੋਆ, ਮਹਾਰਾਸ਼ਟਰ ਅਤੇ ਰਾਜਸਥਾਨ ਦੇ 2-2 ਵਿਅਕਤੀਆਂ ਦੀ ਵਤਨ ਵਾਪਸੀ ਹੋ ਰਹੀ ਹੈ। ਇਸ ਉਡਾਣ ਵਿੱਚ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨਾਲ ਸਬੰਧਤ ਇਕ-ਇੱਕ ਵਿਅਕਤੀ ਸ਼ਾਮਲ ਹੈ।
ਅਮਰੀਕੀ ਜਹਾਜ਼ ਦੇ ਉਤਰਨ ਸਮੇਂ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਧਿਕਾਰੀ, ਪੁਲਿਸ ਕਰਮਚਾਰੀ ਅਤੇ ਵਿਦੇਸ਼ ਮੰਤਰਾਲੇ ਦੇ ਪ੍ਰਤੀਨਿਧੀ ਮੌਜੂਦ ਰਹਿਣਗੇ। ਉਥੇ ਹੀ, ਅਮਰੀਕਾ ਤੋਂ ਇਸੇ ਤਰ੍ਹਾਂ ਦੀ ਇੱਕ ਹੋਰ ਉਡਾਣ ਦੇ 16 ਫਰਵਰੀ ਨੂੰ ਅੰਮ੍ਰਿਤਸਰ ਪਹੁੰਚਣ ਦੀ ਉਮੀਦ ਹੈ। ਇਸ ਤੀਜੀ ਉਡਾਣ ਵਿੱਚ ਯਾਤਰੀਆਂ ਦੀ ਸਹੀ ਗਿਣਤੀ ਦੀ ਪੁਸ਼ਟੀ ਹੋਣੀ ਬਾਕੀ ਹੈ।