Apr 23, 2025 7:57 PM - Connect Newsroom
ਜੰਮੂ-ਕਸ਼ਮੀਰ ਵਿਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਸਰਕਾਰ ਨੇ ਪਾਕਿਸਤਾਨ ਖਿਲਾਫ 5 ਵੱਡੇ ਫੈਸਲੇ ਲੈਂਦੇ ਹੋਏ ਅਟਾਰੀ-ਵਾਹਗਾ ਬਾਰਡਰ ਬੰਦ ਕਰ ਦਿੱਤਾ ਹੈ, ਨਾਲ ਹੀ ਭਾਰਤ ਆਏ ਪਾਕਿਸਤਾਨੀਆਂ ਦੇ ਵੀਜ਼ੇ ਵੀ ਰੱਦ ਕਰ ਦਿੱਤੇ ਹਨ। ਜਿਨ੍ਹਾਂ ਲੋਕਾਂ ਨੂੰ ਪਾਕਿਸਤਾਨ ਤੋਂ ਭਾਰਤ ਆਉਣ ਦਾ ਵੀਜ਼ਾ ਮਿਲਿਆ ਸੀ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।
ਇਸ ਦੇ ਨਾਲ ਹੀ 1960 ਵਿਚ ਹੋਏ ਸਿੰਧੂ ਜਲ ਸਮਝੌਤੇ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਭਾਰਤ -ਸਿੰਧੂ, ਚਨਾਬ ਅਤੇ ਜੇਹਲਮ ਦਾ ਪਾਣੀ ਪਾਕਿਸਤਾਨ ਨੂੰ ਰੋਕ ਸਕਦਾ ਹੈ। ਇਸ ਤੋਂ ਇਲਾਵਾ ਭਾਰਤ ਵਲੋਂ ਫੌਜ ਨੂੰ ਹਾਈ ਅਲਰਟ 'ਤੇ ਰਹਿਣ ਲਈ ਕਿਹਾ ਗਿਆ ਹੈ।