10.69°C Vancouver
Ads

Feb 27, 2025 7:13 PM - Connect Newsroom

ਅਕਾਲੀ ਦਲ ਨੇ ਲੁਧਿਆਣਾ (ਪੱਛਮੀ) ਹਲਕੇ ਦੀ ਜ਼ਿਮਨੀ ਚੋਣ ਲੜਨ ਦਾ ਕੀਤਾ ਫ਼ੈਸਲਾ

Share On
akali-dal-to-contest-by-election-in-ludhiana-west-constituency
Senior party leader Dr. Daljit Singh Cheema stated that the party has decided to contest the Ludhiana West by-election with full preparation.(Photo: Twiter/Dr Daljit S Cheema)

ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵੀ ਲੜੇਗੀ। ਇਹ ਫ਼ੈਸਲਾ ਵੀਰਵਾਰ ਨੂੰ ਚੰਡੀਗੜ੍ਹ ਵਿਚ ਪਾਰਟੀ ਦੇ ਸੰਸਦੀ ਬੋਰਡ ਦੀ ਹੋਈ ਮੀਟਿੰਗ ਵਿਚ ਲਿਆ ਗਿਆ।

ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਪੂਰੀ ਤਿਆਰੀ ਨਾਲ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ।

ਗ਼ੌਰਤਲਬ ਹੈ ਕਿ ਅਜੇ ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਦੀ ਤਰੀਕ ਨਹੀਂ ਐਲਾਨੀ ਹੈ ਪਰ ਆਪ ਵਲੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਅਤੇ ਅਕਾਲੀ ਦਲ ਨੇ ਵੀ ਆਪਣੀ ਸਥਾਨਕ ਲੀਡਰਸ਼ਿਪ ਨੂੰ ਰਣਨੀਤੀ ਤਿਆਰ ਕਰਨ ਲਈ ਆਖ ਦਿੱਤਾ ਹੈ।

Latest news

No records found.
ADS
Ads

Related News

No records found.
ADS
Ads