10.57°C Vancouver
Ads

Feb 24, 2025 8:00 PM - Connect Newsroom

ਬਾਜਵਾ ਦਾ ਭਾਜਪਾ ਵਿਚ ਸ਼ਾਮਲ ਹੋਣਾ ਤੈਅ: ਅਮਨ ਅਰੋੜਾ

Share On
aman-arora-claims-partap-bajwa-is-set-to-join-bjp
Arora claimed that Bajwa has already secured his "advance booking" with the BJP and suggested that Rahul Gandhi should ask Bajwa about the prominent BJP leaders he met in Bengaluru.

ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸ ਦੇ ਸੀਨੀਅਰ ਲੀਡਰ ਪ੍ਰਤਾਪ ਸਿੰਘ ਬਾਜਵਾ ’ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਜਵਾ ਦਾ ਭਾਜਪਾ ਵਿਚ ਸ਼ਾਮਲ ਹੋਣਾ ਤੈਅ ਹੈ। ਅਰੋੜਾ ਨੇ ਕਿਹਾ ਕਿ ਬਾਜਵਾ ਵਲੋਂ ਭਾਜਪਾ ਵਿਚ ਆਪਣੀ ਐਡਵਾਂਸ ਬੁਕਿੰਗ ਕਰਵਾ ਲਈ ਗਈ ਹੈ ਅਤੇ ਉਨ੍ਹਾਂ ਬੈਂਗਲੁਰੂ ਵਿਚ ਭਾਜਪਾ ਦੇ ਕਿਹੜੇ ਵੱਡੇ ਲੀਡਰਾਂ ਨਾਲ ਮੁਲਾਕਾਤ ਕੀਤੀ ਸੀ, ਇਸ ਬਾਰੇ ਰਾਹੁਲ ਗਾਂਧੀ ਨੂੰ ਪ੍ਰਤਾਪ ਬਾਜਵਾ ਕੋਲੋਂ ਪੁੱਛਣਾ ਚਾਹੀਦਾ ਹੈ।

ਗੌਰਤਲਬ ਹੈ ਕਿ ਅੱਜ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਬਾਜਵਾ ਨੇ ਆਮ ਆਦਮੀ ਪਾਰਟੀ ਦੇ 30 ਤੋਂ ਵੱਧ ਵਿਧਾਇਕ ਕਾਂਗਰਸ ਦੇ ਸੰਪਰਕ ਵਿਚ ਹੋਣ ਦਾ ਦਾਅਵਾ ਕੀਤਾ ਸੀ, ਜਿਸ ਮਗਰੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਨੇ ਬਾਜਵਾ ’ਤੇ ਇਹ ਆਰੋਪ ਲਗਾਏ ਹਨ।

Latest news

No records found.
ADS
Ads

Related News

No records found.
ADS
Ads