Mar 25, 2025 5:39 PM - Connect Newsroom
ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕਾ ਤੋਂ ਸਾਂਸਦ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ ਵਿਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਸਕਦਾ ਹੈ। 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ 'ਤੇ ਐਨਐਸਏ ਖਤਮ ਹੋ ਰਿਹਾ ਹੈ। ਉਥੇ ਹੀ, ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ 10 ਅਪ੍ਰੈਲ ਤੋਂ ਬਾਅਦ ਵਾਪਸ ਲਿਆਂਦਾ ਜਾ ਸਕਦਾ ਹੈ।
ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਵੀ ਪੰਜਾਬ ਪੁਲਿਸ ਅੱਜ ਰਾਤ ਤੱਕ ਅੰਮ੍ਰਿਤਸਰ ਲਿਆ ਰਹੀ ਹੈ, ਜਿਸ ਤੋਂ ਬਾਅਦ ਉਸ ਨੂੰ ਕੱਲ੍ਹ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਉਸ ਦਾ ਰਿਮਾਂਡ ਲਿਆ ਜਾਵੇਗਾ। ਇਨ੍ਹਾਂ ਸਾਰਿਆਂ ਖਿਲਾਫ਼ 23 ਫਰਵਰੀ 2023 ਨੂੰ ਅਜਨਾਲਾ ਪੁਲੀਸ ਸਟੇਸ਼ਨ ’ਤੇ ਕੀਤੇ ਹਮਲੇ ਦੇ ਦੋਸ਼ ਵਿਚ ਕੇਸ ਦਰਜ ਹੈ।