Mar 3, 2025 7:12 PM - Connect Newsroom
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 10 ਦਿਨਾਂ ਲਈ ਪੰਜਾਬ ਜਾ ਰਹੇ ਹਨ, ਜਿੱਥੇ ਉਹ 5 ਮਾਰਚ ਤੋਂ 15 ਮਾਰਚ ਤੱਕ ਹੁਸ਼ਿਆਰਪੁਰ ਦੇ ਇੱਕ ਸੈਂਟਰ ਵਿੱਚ ਵਿਪਾਸਨਾ ਸੈਸ਼ਨ ਲਈ ਰੁਕਣਗੇ।
ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਇਹ ਪਹਿਲਾ ਪੰਜਾਬ ਦੌਰਾ ਹੋਵੇਗਾ। ਗੌਰਤਲਬ ਹੈ ਕਿ ਦਿੱਲੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੋਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ।