Mar 28, 2025 1:42 PM - The Associated Press
ਆਸਟ੍ਰੇਲੀਆ 'ਚ 3 ਮਈ ਨੂੰ ਆਮ ਚੋਣਾਂ ਲਈ ਵੋਟਿੰਗ ਦਾ ਐਲਾਨ ਹੋ ਗਿਆ ਹੈ, ਇਨ੍ਹਾਂ ਚੋਣਾਂ 'ਚ ਵਧਦੀ ਜਾ ਰਹੀ ਮਹਿੰਗਾਈ ਅਤੇ ਲੋਕਾਂ ਦੇ ਰਹਿਣ ਲਈ ਘਰਾਂ ਦੀ ਕਮੀ ਮੁੱਖ ਚੋਣ ਮੁੱਦੇ ਹੋ ਸਕਦੇ ਹਨ। ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਦੀ 'ਲੇਬਰ ਪਾਰਟੀ' ਲਗਾਤਾਰ ਦੂਜੀ ਵਾਰ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਐਲਬਨੀਜ਼ ਨੇ ਗਵਰਨਰ-ਜਨਰਲ ਨੂੰ ਸੰਸਦ ਭੰਗ ਕਰਨ ਲਈ ਕਿਹਾ ਹੈ ਅਤੇ 3 ਮਈ ਨੂੰ ਚੋਣਾਂ ਕਰਵਾਏ ਜਾਣ ਦਾ ਐਲਾਨ ਕੀਤਾ ਹੈ। ਬਾਅਦ ਵਿੱਚ ਸੰਸਦ ਭਵਨ ਵਿਖੇ ਇੱਕ ਨਿਊਜ਼ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ, "ਸਾਡੀ ਸਰਕਾਰ ਨੇ ਵਿਸ਼ਵਵਿਆਪੀ ਚੁਣੌਤੀਆਂ ਨਾਲ ਨਜਿੱਠਣ ਲਈ ਆਸਟ੍ਰੇਲੀਆਈ ਤਰੀਕਾ ਚੁਣਿਆ ਹੈ: ਭਵਿੱਖ ਲਈ ਨਿਰਮਾਣ ਕਰਦੇ ਹੋਏ ਲੋਕਾਂ ਨੂੰ ਰਹਿਣ-ਸਹਿਣ ਦੇ ਖਰਚਿਆਂ ਦੇ ਦਬਾਅ ਨਾਲ ਨਜਿੱਠਣ ਵਿੱਚ ਮਦਦ ਕਰਨਾ।" 2022 ਦੀਆਂ ਪਿਛਲੀਆਂ ਚੋਣਾਂ ਵਿਚ ਐਲਬਨੀਜ਼ ਦੀ ਲੇਬਰ ਪਾਰਟੀ ਨੇ ਬਹੁਮਤ ਹਾਸਲ ਕੀਤਾ ਸੀ ਪਰ ਹਾਲ ਹੀ ਦੇ ਓਪੀਨੀਅਨ ਪੋਲ ਦੱਸਦੇ ਹਨ ਕਿ ਇਸ ਵਾਰ ਮੁੱਖ ਵਿਰੋਧੀ ਧਿਰ ਲਿਬਰਲ-ਨੈਸ਼ਨਲ ਗੱਠਜੋੜ ਬਰਾਬਰ ਦੇ ਮੁਕਾਬਲੇ ਵਿਚ ਹੈ।