11.26°C Vancouver
Ads

Nov 7, 2024 6:54 PM - Connect Newsroom

ਆਸਟ੍ਰੇਲੀਆ ਵਿਚ ਹੁਣ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ

Share On
australian-country-plans-to-ban-social-media-for-kids-under-16
The Australian Prime Minister Anthony Albanese said it will be tabled in parliament next week and is "aimed at mitigating the "harm" social media was inflicting on Australian children.

ਆਸਟ੍ਰੇਲੀਆ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾਈ ਜਾ ਰਹੀ ਹੈ। ਇਸ ਦੀ ਘੋਸ਼ਣਾ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਨੂੰਨ ਬਣਾਇਆ ਜਾ ਰਿਹਾ ਹੈ। ਅਲਬਾਨੀਜ਼ ਨੇ ਇੱਕ ਨਿਊਜ਼ ਕਾਨਫਰੰਸ ਵਿਚ ਕਿਹਾ ਕਿ ਸੋਸ਼ਲ ਮੀਡੀਆ ਸਾਡੇ ਬੱਚਿਆਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ ਅਤੇ ਮੈਂ ਇਸ ’ਤੇ ਰੋਕ ਲਗਾਉਣਾ ਚਾਹੁੰਦਾ ਹਾਂ।

ਉਨ੍ਹਾਂ ਕਿਹਾ ਕਿ ਇਸੇ ਸਾਲ ਪਾਰਲੀਮੈਂਟ ਵਿਚ ਬਿੱਲ ਪੇਸ਼ ਕੀਤਾ ਜਾਵੇਗਾ ਅਤੇ ਸਾਂਸਦਾਂ ਵਲੋਂ ਮਨਜ਼ੂਰੀ ਮਿਲਣ ਤੋਂ 12 ਮਹੀਨਿਆਂ ਬਾਅਦ ਲਾਗੂ ਹੋ ਜਾਵੇਗਾ। ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਮਾਪਿਆਂ ਦੀ ਸਹਿਮਤੀ ਵਾਲੇ ਉਪਭੋਗਤਾਵਾਂ ਨੂੰ ਵੀ ਕੋਈ ਛੋਟ ਨਹੀਂ ਦਿੱਤੀ ਜਾਵੇਗੀ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਫਰਾਂਸ ਨੇ ਪਿਛਲੇ ਸਾਲ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਦਾ ਪ੍ਰਸਤਾਵ ਕੀਤਾ ਸੀ, ਹਾਲਾਂਕਿ ਉਪਭੋਗਤਾ ਮਾਪਿਆਂ ਦੀ ਸਹਿਮਤੀ ਨਾਲ ਪਾਬੰਦੀ ਤੋਂ ਬਚ ਸਕਦੇ ਸਨ।

Latest news

No records found.
ADS
Ads

Related News

No records found.
ADS
Ads