Feb 28, 2025 7:17 PM - Connect Newsroom
ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਦੇ ਪ੍ਰਦਸ਼ੂਣ ਲਈ ਜ਼ਿੰਮੇਵਾਰ ਠਹਿਰਾਉਣ ਨੂੰ ਲੈ ਕੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਸਖ਼ਤ ਟਿੱਪਣੀ ਕੀਤੀ ਹੈ। ਉਨ੍ਹਾਂ ਇਨਵੈਸਟ ਇੰਡੀਆ ਪ੍ਰੋਗਰਾਮ ਵਿਚ ਬੋਲਦਿਆਂ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਬਿਲਕੁਲ ਬੇਤੁਕਾ ਅਤੇ ਗਲਤ ਹੈ।
ਗੋਇਲ ਨੇ ਕਿਹਾ ਕਿ ਮੈਨੂੰ ਦਾਅਵਾ ਕਰਨ ਵਾਲਿਆਂ ’ਤੇ ਹੈਰਾਨੀ ਹੁੰਦੀ ਹੈ। ਉਹਨਾਂ ਕਿਹਾ ਕਿ 500 ਕਿਲੋਮੀਟਰ ਦੂਰ ਕਿਸਾਨਾਂ ਵਲੋਂ ਸਾੜੀ ਗਈ ਪਰਾਲੀ ਦਾ ਪ੍ਰਦੂਸ਼ਣ ਦਿੱਲੀ ਕਿਵੇਂ ਪਹੁੰਚ ਸਕਦਾ ਹੈ। ਮੰਤਰੀ ਨੇ ਕਿਹਾ ਕਿ ਮੈਂ ਪਰਾਲੀ ਸਾੜਨ ਲਈ ਕਿਸਾਨਾਂ ਨੂੰ ਉਤਸ਼ਾਹਤ ਨਹੀਂ ਕਰ ਰਿਹਾ ਪਰ ਇਹ ਤੱਥ ਗਲਤ ਹੈ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਹਨ।
ਕੇਂਦਰੀ ਵਣਜ ਅਤੇ ਉਦਯੋਗ ਮਿਨਿਸਟਰ ਨੇ ਕਿਹਾ ਕਿ ਨਿਰਮਾਣ ਗਤੀਵਿਧੀਆਂ ਅਤੇ ਵਾਹਨਾਂ ਤੋਂ ਨਿਕਲਣ ਵਾਲਾ ਧੂੰਆਂ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਮੁੱਖ ਕਾਰਨ ਹੈ।