9.66°C Vancouver
Ads

Mar 24, 2025 6:07 PM - Connect Newsroom

ਕੇਂਦਰ ਸਰਕਾਰ ਨੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ 'ਚ 24 ਫੀਸਦੀ ਕੀਤਾ ਵਾਧਾ

Share On
central-government-increases-mps-salaries-by-24-percent
In addition to this, the pension for former MPs has also been raised from Rs 25,000 to Rs 31,000.

ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਸੰਸਦ ਮੈਂਬਰਾਂ ਦੀ ਤਨਖਾਹ ਵਿਚ 24 ਫੀਸਦੀ ਵਾਧਾ ਕਰ ਦਿੱਤਾ ਹੈ। ਸੋਮਵਾਰ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਮੌਜੂਦਾ ਸੰਸਦ ਮੈਂਬਰਾਂ ਨੂੰ ਹੁਣ ਤਨਖਾਹ ਅਤੇ ਭੱਤਿਆਂ ਸਮੇਤ 1.24 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ। ਪਹਿਲਾਂ ਉਨ੍ਹਾਂ ਨੂੰ ਪ੍ਰਤੀ ਮਹੀਨਾ 1 ਲੱਖ ਰੁਪਏ ਮਿਲਦੇ ਸਨ। ਇਹ ਵਾਧਾ 1 ਅਪ੍ਰੈਲ, 2023 ਤੋਂ ਲਾਗੂ ਮੰਨਿਆ ਜਾਵੇਗਾ।

ਇਸ ਦੇ ਨਾਲ ਹੀ ਸਾਬਕਾ ਸੰਸਦ ਮੈਂਬਰਾਂ ਦੀ ਪੈਨਸ਼ਨ 25 ਹਜ਼ਾਰ ਰੁਪਏ ਤੋਂ ਵਧਾ ਕੇ 31 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਾਂਸਦਾਂ ਦੀ ਤਨਖਾਹ ਵਿਚ ਆਖਰੀ ਵਾਧਾ 2018 ਵਿਚ ਹੋਇਆ ਸੀ, ਉਸ ਸਮੇਂ ਦੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਸੰਸਦ ਮੈਂਬਰਾਂ ਦੀ ਤਨਖਾਹ 50,000 ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕੀਤੀ ਸੀ।

Latest news

No records found.
ADS
Ads

Related News

No records found.
ADS
Ads