14.58°C Vancouver
Ads

Apr 11, 2025 5:15 PM - Connect Newsroom

ਕੇਂਦਰ ਸਰਕਾਰ ਪੰਜਾਬ ਤੋਂ ਵਸੂਲੇਗੀ ਧਰਨਿਆਂ ਕਾਰਨ ਹੋਏ ਨੁਕਸਾਨ ਦਾ ਪੈਸਾ !

Share On
central-government-to-recover-losses-from-punjab-due-to-protest-disruptions
According to reports, the Union Ministry of Road Transport and Highways has written a letter to Punjab’s Chief Secretary A. P. Sinha.

ਪੰਜਾਬ ਵਿਚ ਕਿਸਾਨਾਂ ਵਲੋਂ ਟੋਲ ਪਲਾਜ਼ਿਆਂ ਨੂੰ ਵਾਰ-ਵਾਰ ਬੰਦ ਕਰਨ ਨਾਲ ਹੋਏ ਨੁਕਸਾਨ ਦੀ ਭਰਪਾਈ ਕੇਂਦਰ ਵਲੋਂ ਸੂਬਾ ਸਰਕਾਰ ਤੋਂ ਕੀਤੇ ਜਾਣ ਦੀ ਤਿਆਰੀ ਹੈ। ਰਿਪੋਰਟਸ ਮੁਤਾਬਕ, ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਨੇ ਇਸ ਮੁੱਦੇ 'ਤੇ ਪੰਜਾਬ ਦੇ ਮੁੱਖ ਸਕੱਤਰ ਏ. ਪੀ. ਸਿਨਹਾ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਅਕਤੂਬਰ 2020 ਤੋਂ ਨਵੰਬਰ 2024 ਵਿਚਕਾਰ ਕੇਂਦਰ ਸਰਕਾਰ ਨੂੰ ਕਰੀਬ 1,638 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਟੋਲ ਸੰਚਾਲਨ ਵਿਚ ਰੁਕਾਵਟ ਨਾ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਵਿਘਨ ਪਾਉਂਦੀ ਹੈ ਸਗੋਂ ਟੋਲ ਏਜੰਸੀਆਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸਰਕਾਰ ਨੂੰ ਕਰਨੀ ਪੈਂਦੀ ਹੈ, ਜਿਸ ਕਾਰਨ ਸਰਕਾਰੀ ਖਜ਼ਾਨੇ 'ਤੇ ਦਬਾਅ ਪੈਂਦਾ ਹੈ।

Latest news

No records found.
ADS
Ads

Related News

No records found.
ADS
Ads