May 2, 2025 5:29 PM - Connect Newsroom
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਸੂਬੇ ਦੀਆਂ ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ ਦਾ ਸਰਬਸੰਮਤੀ ਨਾਲ ਫੈਸਲਾ ਲਿਆ ਅਤੇ ਇਸ ਮੁੱਦੇ ’ਤੇ ਰਣਨੀਤੀ ਤੈਅ ਕਰਨ ਦਾ ਅਧਿਕਾਰ ਮੁੱਖ ਮੰਤਰੀ ਨੂੰ ਦਿੱਤਾ ਹੈ। ਸਰਬ ਪਾਰਟੀ ਮੀਟਿੰਗ ਸੁਖਾਵੇਂ ਮਾਹੌਲ ਵਿਚ ਹੋਈ ਅਤੇ ਸਿਆਸੀ ਆਗੂਆਂ ਨੇ ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਗੱਲ ਵੀ ਆਖੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲਣ ਬਾਰੇ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਗਲਤ ਤਰੀਕਾ ਅਪਣਾਇਆ ਤੇ ਪੰਜਾਬੀ ਕਦੇ ਵੀ ਧੱਕਾ ਬਰਦਾਸ਼ਤ ਨਹੀਂ ਕਰਦੇ। ਇਸ ਮੌਕੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਦੀ ਸਟੇਟ ਯੂਨਿਟ ਇਸ ਮੁੱਦੇ ਤੇ ਪੰਜਾਬ ਨਾਲ ਖੜ੍ਹੀ ਹੈ।