Apr 18, 2025 5:07 PM - Connect Newsroom
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਵਿਚ ਮੋਸਟ ਵਾਂਟੇਡ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੇ ਅਮਰੀਕਾ ਵਿਚ ਗ੍ਰਿਫਤਾਰ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਾਰਤ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਓਧਰ, ਅਮਰੀਕਾ ਦੀ ਜਾਂਚ ਏਜੰਸੀ ਐੱਫ.ਬੀ.ਆਈ ਨੇ ਵੀ ਹੈਪੀ ਪਾਸੀਆ ਨੂੰ ਗ੍ਰਿਫਤਾਰ ਕਰਨ ਦੀ ਪੁਸ਼ਟੀ ਕੀਤੀ ਹੈ। ਐੱਫ.ਬੀ.ਆਈ ਨੇ ਕਿਹਾ ਕਿ ਭਾਰਤ ਦੇ ਪੰਜਾਬ ਵਿਚ ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਹਰਪ੍ਰੀਤ ਸਿੰਘ ਨੂੰ ਸੈਕਰਾਮੈਂਟੋ ਵਿਚ ਗ੍ਰਿਫਤਾਰ ਕੀਤਾ ਗਿਆ, ਐੱਫ.ਬੀ.ਆਈ ਨੇ ਕਿਹਾ ਕਿ ਪਾਸੀਆ ਦੋ ਅੰਤਰਰਾਸ਼ਟਰੀ ਅੱਤਵਾਦੀ ਸਮੂਹਾਂ ਨਾਲ ਜੁੜਿਆ ਹੋਇਆ ਹੈ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਇਆ ਸੀ।