Mar 13, 2025 1:17 PM - The Canadian Press
ਕੈਨੇਡਾ ਵਿਚ ਅੱਜ G7 ਵਿਦੇਸ਼ ਮੰਤਰੀਆਂ ਦੀ ਦੋ ਦਿਨਾ ਪ੍ਰਮੁੱਖ ਬੈਠਕ ਸ਼ੁਰੂ ਹੋਈ ਹੈ, ਜਿਸ ਵਿਚ ਯੂਰਪ ਸਮੇਤ ਬ੍ਰਿਟੇਨ, ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਾਪਾਨ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਸ਼ਾਮਲ ਹੋਏ ਹਨ।
ਕਿਊਬੈਕ ਵਿਚ G7 ਦੀ ਇਹ ਅਹਿਮ ਬੈਠਕ ਉਦੋਂ ਹੋ ਰਹੀ ਹੈ ਜਦੋਂ ਰਾਸ਼ਟਰਪਤੀ ਡੋਨਲਡ ਟਰੰਪ ਦੇ ਟੈਰਿਫਸ ਨੂੰ ਲੈ ਕੇ ਅਨਿਸ਼ਚਿਤਤਾ ਦਾ ਮਾਹੌਲ ਬਣਿਆ ਹੋਇਆ ਹੈ। ਇਸ ਬੈਠਕ ਵਿਚ ਯੂਕਰੇਨ ਸਮੇਤ ਹੋਰ ਵਿਸ਼ਵ ਚੁਣੌਤੀਆਂ ਦੇ ਮੁੱਦਿਆਂ 'ਤੇ ਚਰਚਾ ਹੋਵੇਗੀ। ਖਾਸ ਤੌਰ 'ਤੇ ਯੂਕਰੇਨ ਨੂੰ ਲੈ ਕੇ ਗੱਲਬਾਤ ਹੋਣ ਦੀ ਉਮੀਦ ਹੈ ਕਿਉਂਕਿ ਹਾਲ ਹੀ ਵਿਚ ਰਾਸ਼ਟਰਪਤੀ ਜੇਲੇਂਸਕੀ ਨੇ ਕਿਹਾ ਸੀ ਕਿ ਜੇ ਰੂਸ ਅਮਰੀਕਾ ਰਾਹੀਂ ਕੁਝ ਸ਼ਰਤਾਂ ਨਾਲ ਸਹਿਮਤ ਹੁੰਦਾ ਹੈ ਤਾਂ ਉਹ ਜੰਗਬੰਦੀ ਨੂੰ ਸਵੀਕਾਰ ਕਰਨ ਲਈ ਤਿਆਰ ਹਨ।
ਇਸ ਦੇ ਨਾਲ ਹੀ ਰਾਸ਼ਟਰਪਤੀ ਟਰੰਪ ਵਲੋਂ ਕੈਨੇਡਾ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਦਾ ਮੁੱਦਾ ਵਿਦੇਸ਼ ਮੰਤਰੀ ਮੇਲਾਨੀ ਜੋਲੀ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਕੋਲ ਉਠਾ ਸਕਦੇ ਹਨ। ਹਾਲਾਂਕਿ, ਰੂਬੀਓ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦਾ ਫੋਕਸ ਸਿਰਫ ਵਿਸ਼ਵ ਰਾਜਨੀਤਿਕ ਸੰਕਟ 'ਤੇ ਚਰਚਾ ਕਰਨਾ ਹੋਵੇਗਾ।