Apr 10, 2025 5:53 PM - Connect Newsroom
ਪੰਜਾਬ ਕਾਂਗਰਸ ਵਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਉਮੀਦਵਾਰ ਐਲਾਨੇ ਗਏ ਭਾਰਤ ਭੂਸ਼ਣ ਆਸ਼ੂ ਨੇ ਦੋਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਨ੍ਹਾਂ ਨੂੰ ਜ਼ਿਮਨੀ ਚੋਣ ਤੋਂ ਪਹਿਲਾਂ ਫਿਰ ਤੋਂ ਜੇਲ੍ਹ ਭੇਜਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਪਰ ਅਸੀਂ ਡਰਨ ਵਾਲੇ ਨਹੀਂ ਹਾਂ।
ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੈਂ ਜੇਲ੍ਹ ਅੰਦਰੋਂ ਵੀ ਚੋਣਾਂ ਲੜਾਂਗਾ। ਆਸ਼ੂ ਨੇ ਕਿਹਾ ਕਿ ਮੈਨੂੰ ਮੀਡੀਆ ਤੋਂ ਹੀ ਪਤਾ ਲੱਗਿਆ ਕਿ ਸਰਕਾਰ ਮੈਨੂੰ ਦੁਬਾਰਾ ਜੇਲ੍ਹ ਭੇਜਣ ਦੀ ਸਾਜ਼ਿਸ਼ ਰਚ ਰਹੀ ਹੈ। ਗੌਰਤਲਬ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਅਜੇ ਤਾਰੀਖ਼ ਦਾ ਐਲਾਨ ਹੋਣਾ ਹੈ ਅਤੇ ਹੁਣ ਤੱਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਹੀ ਉਮੀਦਵਾਰ ਐਲਾਨੇ ਹਨ।