Apr 23, 2025 5:05 PM - Connect Newsroom
ਪੰਜਾਬ ਦੇ ਮੁੱਖ ਮੰਤਰੀ ਸਮੇਤ ਸੂਬੇ ਦੇ ਸਾਰੇ ਰਾਜਨੀਤਕ ਦਲਾਂ ਨੇ ਜੰਮੂ-ਕਸ਼ਮੀਰ ਵਿਚ ਸੈਲਾਨੀਆਂ 'ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਸੀ.ਐੱਮ. ਮਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵੀ ਇੱਕ ਬਹੁਤ ਵੱਡਾ ਟੂਰਿਜ਼ਮ ਪਲੇਸ ਹੈ।
ਇੱਥੇ ਵੀ ਦੇਸ਼ ਅਤੇ ਵਿਦੇਸ਼ਾਂ ਤੋਂ ਸੈਲਾਨੀ ਆਉਂਦੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਸੂਬੇ ਦੇ ਸਾਰੇ ਟੂਰਿਜ਼ਮ ਸਥਾਨਾਂ 'ਤੇ ਪੁਲਿਸ ਦੇ ਜਵਾਨਾਂ ਦੀ ਤਾਇਨਾਤੀ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਂਦਾ ਜਾਵੇਗਾ।
ਉਥੇ ਹੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਹਿਲਗਾਮ ਵਿਚ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਨੂੰ ਘਿਨੌਣਾ ਅਤੇ ਕਾਇਰਤਾਪੂਰਨ ਦੱਸਦੇ ਹੋਏ ਇਸ ਨੂੰ ਮਨੁੱਖਤਾ ਅਤੇ ਸ਼ਾਂਤੀ 'ਤੇ ਹਮਲਾ ਕਰਾਰ ਦਿੱਤਾ।