Apr 29, 2025 7:44 PM - Connect Newsroom
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ ਪੰਜਾਬੀ ਅਤੇ ਸਿੱਖ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਤੇ ਸਮੁੱਚੇ ਪੰਜਾਬੀਆਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਉਮੀਦਵਾਰਾਂ ਨੇ ਕੈਨੇਡਾ ਦੀ ਰਾਜਨੀਤੀ ਵਿਚ ਆਪਣੀ ਲੀਡਰਸ਼ਿਪ ਸਾਬਤ ਕਰਦਿਆਂ ਪੰਜਾਬੀਆਂ ਦਾ ਸਿਰ ਉੱਚਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਮੀਦ ਜਤਾਈ ਕਿ ਚੁਣੇ ਗਏ ਇਹ ਸਿੱਖ ਅਤੇ ਪੰਜਾਬੀ ਸੰਸਦ ਮੈਂਬਰ ਆਪਣੀਆਂ ਧਾਰਮਿਕ ਕਦਰਾਂ ਕੀਮਤਾਂ ਉਤੇ ਪਹਿਰਾ ਦਿੰਦਿਆਂ ਕੈਨੇਡਾ ਵਿਚ ਰਾਜਨੀਤਕ ਤੌਰ ‘ਤੇ ਲੋਕਾਂ ਦੇ ਵਿਸ਼ਵਾਸ ਦੀ ਤਰਜਮਾਨੀ ਕਰਨਗੇ। ਐਡਵੋਕੇਟ ਧਾਮੀ ਨੇ ਲਿਬਰਲ ਪਾਰਟੀ ਅਤੇ ਇਸ ਦੇ ਲੀਡਰ ਮਾਰਕ ਕਾਰਨੀ ਨੂੰ ਵੀ ਮੁਬਾਰਕਬਾਦ ਦਿੱਤੀ।