Apr 10, 2025 7:37 PM - Connect Newsroom
ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ 'ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ ਜਗਜੀਤ ਸਿੰਘ ਡੱਲੇਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਕਿਸਾਨ ਮੋਰਚੇ ਨੂੰ ਅੰਜਾਮ ਤੱਕ ਲੈ ਕੇ ਜਾਣ ਲਈ ਅਰਦਾਸ ਕੀਤੀ।
ਮੀਡੀਆ ਨਾਲ ਗੱਲਬਾਤ ਦੌਰਾਨ ਡੱਲੇਵਾਲ ਨੇ ਦੋਸ਼ ਲਗਾਇਆ ਕਿ ਕਿਸਾਨਾਂ ਦੇ ਮਾਮਲੇ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਘਿਉ-ਖਿਚੜੀ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਆਪਣੇ-ਆਪ ਨੂੰ ਕਿਸਾਨ ਹਿਤੈਸ਼ੀ ਦੱਸਦੀ ਸੀ ਪਰ ਜਦੋਂ ਤੋਂ ਕਿਸਾਨ ਮੋਰਚੇ ਨੂੰ ਢਾਹ-ਢੇਰੀ ਕੀਤਾ ਗਿਆ ਹੈ ਤਾਂ ਲੋਕਾਂ ਦਾ ਸਰਕਾਰ ਪ੍ਰਤੀ ਗੁੱਸਾ ਹੈ ਅਤੇ ਇਹ 2027 ਦੀਆਂ ਆਉਣ ਵਾਲੀਆਂ ਚੋਣਾਂ ਤੱਕ ਕਾਇਮ ਰਹੇਗਾ।