Nov 18, 2024 5:02 PM - Connect Newsroom
ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਅਮਰੀਕਾ ਵਿਚ ਗ੍ਰਿਫਤਾਰੀ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਉਸ ਨੂੰ ਕੈਲੀਫੋਰਨੀਆ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਅਨਮੋਲ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਅਤੇ ਬਾਬਾ ਸਦੀਕੀ ਦੀ ਹੱਤਿਆ ਦਾ ਮਾਸਟਰਮਾਈਂਡ ਹੈ। ਸਿੱਧੂ ਮੂਸੇਵਾਲਾ ਦੇ ਕਤਲ ਵਿਚ ਵੀ ਉਸ ਦਾ ਨਾਂ ਆਇਆ ਸੀ।
ਦਿੱਲੀ ਅਤੇ ਮੁੰਬਈ ਪੁਲਿਸ ਨੇ ਅਜੇ ਤੱਕ ਉਸ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਮੀਡੀਆ ਰਿਪੋਰਟਸ ਵਿਚ ਖੁਫੀਆ ਏਜੰਸੀ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਅਮਰੀਕਾ ਨੇ ਦੋ ਹਫਤੇ ਪਹਿਲਾਂ ਅਨਮੋਲ ਬਿਸ਼ਨੋਈ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।
ਹਾਲ ਹੀ 'ਚ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਐੱਨ.ਆਈ.ਏ. ਨੇ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ 'ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਉਸ ਦਾ ਨਾਂ ਐੱਨ.ਆਈ.ਏ. ਦੀ ਮੋਸਟ ਵਾਂਟੇਡ ਸੂਚੀ ਵਿਚ ਵੀ ਸ਼ਾਮਲ ਹੈ।