Mar 4, 2025 2:36 PM - connect newsroom
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਦੇ ਛਾਪਿਆਂ ਕਾਰਨ ਹੜਤਾਲ 'ਤੇ ਗਏ ਤਹਿਸੀਲਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ।
ਮੁੱਖ ਮੰਤਰੀ ਨੇ ਅੱਜ ਪੱਤਰਕਾਰਾਂ ਨਾਲ ਗੱਲ ਕਰਦੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਤਹਿਸੀਲਦਾਰਾਂ ਨੇ ਸਮੂਹਿਕ ਛੁੱਟੀ ਕੀਤੀ ਹੈ ਪਰ ਅਸੀਂ ਲੋਕਾਂ ਦਾ ਕੰਮ ਨਹੀਂ ਰੁਕਣ ਦੇਵਾਂਗੇ। ਉਨ੍ਹਾਂ ਕਿਹਾ ਕਿ ਹੜਤਾਲ ਕਰ ਰਹੇ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ਹੋਵੇ, ਸਾਡੇ ਕੋਲ ਹਜ਼ਾਰਾਂ ਮੁੰਡੇ-ਕੁੜੀਆਂ ਨੇ ਜੋ ਡਿਗਰੀਆਂ ਲੈ ਕੇ ਬੈਠੇ ਨੇ ਅਸੀਂ ਉਨ੍ਹਾਂ ਨੂੰ ਜਲਦ ਭਰਤੀ ਕਰਾਂਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਰਜਸਟਿਰੀਆਂ ਲਈ ਤਹਿਸੀਲਾਂ ਦੇ ਹੋਰ ਅਧਿਕਾਰੀਆਂ ਨੂੰ ਜਿੰਮੇਵਾਰੀ ਸੌਂਪ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਤਹਿਸੀਲਦਾਰ ਸਰਕਾਰ ਨੂੰ ਬਲੈਕਮੇਲ ਕਰਨਾ ਚਾਹੁੰਦੇ ਹਨ ਪਰ ਸਰਕਾਰ ਝੁਕੇਗੀ ਨਹੀਂ। ਮੁੱਖ ਮੰਤਰੀ ਨੇ ਅੱਜ ਖਰੜ, ਬਨੂੜ ਅਤੇ ਜ਼ੀਰਕਪੁਰ ਤਹਿਸੀਲ ਦਾ ਅਚਨਚੇਤੀ ਦੌਰਾ ਵੀ ਕੀਤਾ।