Nov 6, 2024 5:16 PM - The Canadian Press
ਪੀ. ਐੱਮ. ਜਸਟਿਨ ਟਰੂਡੋ ਨੇ ਡੋਨਲਡ ਟਰੰਪ ਨੂੰ ਅਮਰੀਕਾ ਦੇ ਦੂਜੀ ਵਾਰ ਰਾਸ਼ਟਰਪਤੀ ਬਣਨ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਆਸ ਜਤਾਈ ਹੈ। ਟਰੂਡੋ ਨੇ ਕਿਹਾ ਕਿ 4 ਸਾਲ ਪਹਿਲਾਂ ਦੇ ਮੁਕਾਬਲੇ ਦੁਨੀਆ ਵਿਚ ਬਹੁਤ ਕੁਝ ਵਾਪਰਿਆ ਹੈ ਅਤੇ ਸਾਨੂੰ ਮਿਲ ਕੇ ਕਾਫੀ ਕੁਝ ਕਰਨ ਦੀ ਜ਼ਰੂਰਤ ਹੈ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਹ ਯਕੀਨੀ ਕਰਨ ਦੀ ਕੋਸ਼ਿਸ਼ ਕਰਨਗੇ ਕਿ ਕੈਨੇਡਾ ਅਤੇ ਅਮਰੀਕਾ ਵਿਚਕਾਰ ਮਿੱਤਰਤਾ ਅਤੇ ਸਹਿਯੋਗ ਕਾਇਮ ਰਹੇ ਅਤੇ ਇਸ ਦਾ ਫਾਇਦਾ ਨਾ ਸਿਰਫ ਕੈਨੇਡੀਅਨਾਂ ਨੂੰ ਸਗੋਂ ਵਿਸ਼ਵ ਭਰ ਦੇ ਲੋਕਾਂ ਨੂੰ ਮਿਲੇ।
ਗੌਰਤਲਬ ਹੈ ਕਿ ਰਾਸ਼ਟਰਪਤੀ ਚੋਣਾਂ ਦੇ ਪ੍ਰਚਾਰ ਦੌਰਾਨ ਟਰੰਪ ਨੇ ਸਾਰੇ ਆਯਾਤ ਕੀਤੇ ਉਤਪਾਦਨ ’ਤੇ 10 ਫੀਸਦੀ ਗਲੋਬਲ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਸੀ, ਜੇ ਉਹ ਇਸ ਨੂੰ ਅਮਲ ਵਿਚ ਲਿਆਉਂਦੇ ਹਨ ਤਾਂ ਇਸ ਨਾਲ ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ।
ਟਰੰਪ ਨੇ ਕਿਹਾ ਹੈ ਕਿ ਉਹ ਮੈਕਸੀਕੋ ਤੋਂ ਇੰਪੋਰਟ ਹੋਣ ਵਾਲੀਆਂ ਚੀਜ਼ਾਂ ’ਤੇ 25 ਫੀਸਦੀ ਟੈਰਿਫ ਲਗਾਉਣਗੇ, ਜਦੋਂ ਤੱਕ ਮੈਕਸੀਕੋ ਗੈਰ ਕਾਨੂੰਨੀ ਪ੍ਰਵਾਸੀ ਨੂੰ ਨਹੀਂ ਰੋਕਦਾ।