Mar 21, 2025 5:25 PM - Connect Newsroom
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਮ ਆਦਮੀ ਪਾਰਟੀ ਨੇ ਪਾਰਟੀ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਸੰਸਦੀ ਮਾਮਲਿਆਂ ਬਾਰੇ ਕਮੇਟੀ ਦੀ ਬੈਠਕ ਦੌਰਾਨ ਇਹ ਫੈਸਲਾ ਲਿਆ ਗਿਆ।
ਬੈਠਕ ਵਿਚ ਲਏ ਫੈਸਲੇ ਮੁਤਾਬਕ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ‘ਆਪ’ ਦੀ ਪੰਜਾਬ ਇਕਾਈ ਦੇ ਕੰਮ ਦੀ ਨਿਗਰਾਨੀ ਕਰਨਗੇ। ਸੂਤਰਾਂ ਨੇ ਕਿਹਾ ਕਿ ਸਿਸੋਦੀਆ ਅਤੇ ਜੈਨ ਦੋਵੇਂ ਆਉਣ ਵਾਲੇ ਮਹੀਨਿਆਂ ਵਿੱਚ ਪੰਜਾਬ ਵਿੱਚ ਵਧੇਰੇ ਸਰਗਰਮ ਦਿਖਾਈ ਦੇਣਗੇ।