May 1, 2025 4:53 PM - Connect Newsroom
ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਨੂੰ ਘੱਟ ਕਰਨ ਲਈ ਦੋਵਾਂ ਮੁਲਕਾਂ ਨਾਲ ਗੱਲਬਾਤ ਕੀਤੀ ਹੈ। ਰੂਬੀਓ ਨੇ ਬੁੱਧਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਵੱਖੋ ਵੱਖਰੇ ਤੌਰ ’ਤੇ ਫੋਨ ਕਾਲ ਦੌਰਾਨ ਤਣਾਅ ਘਟਾਉਣ ਦੀ ਅਪੀਲ ਕੀਤੀ।
ਜੈਸ਼ੰਕਰ ਨਾਲ ਗੱਲਬਾਤ ਵਿਚ ਰੂਬੀਓ ਨੇ ਪਹਿਲਗਾਮ ਹਮਲੇ ਵਿਚ ਮਾਰੇ ਗਏ ਲੋਕਾਂ ਪ੍ਰਤੀ ਦੁਖ਼ ਦਾ ਵੀ ਪ੍ਰਗਟਾਵਾ ਕੀਤਾ। ਅਮਰੀਕਾ ਦੇ ਵਿਦੇਸ਼ ਮੰਤਰੀ ਨਾਲ ਫ਼ੋਨ ’ਤੇ ਗੱਲਬਾਤ ਤੋਂ ਕੁਝ ਘੰਟਿਆਂ ਬਾਅਦ ਜੈਸ਼ੰਕਰ ਨੇ ਵੀਰਵਾਰ ਨੂੰ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ ਦੇ ਦੋਸ਼ੀਆਂ, ਸਮਰਥਕਾਂ ਅਤੇ ਸਾਜ਼ਿਸ਼ਘਾੜਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।
ਰਿਪੋਰਟਸ ਮੁਤਾਬਕ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਮਰੀਕਾ ਨੂੰ ਅਪੀਲ ਕੀਤੀ ਕਿ ਉਹ ਭਾਰਤ 'ਤੇ ਬਿਆਨਬਾਜ਼ੀ ਨੂੰ ਘਟਾਉਣ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਦਬਾਅ ਪਾਵੇ।