Jan 21, 2025 5:30 PM - Connect Newsroom
ਤੁਰਕੀ ਦੇ ਇੱਕ ਪ੍ਰਸਿੱਧ ਸਕੀ ਰਿਜੋਰਟ ਵਿਖੇ ਮੰਗਲਵਾਰ ਨੂੰ ਇੱਕ ਹੋਟਲ ਵਿਚ ਅੱਗ ਲੱਗਣ ਨਾਲ ਘੱਟੋ-ਘੱਟ 66 ਲੋਕਾਂ ਦੀ ਮੌਤ ਹੋ ਗਈ। ਉਥੇ ਹੀ, 50 ਦੇ ਕਰੀਬ ਹੋਰ ਲੋਕ ਜ਼ਖਮੀ ਦੱਸੇ ਜਾਂਦੇ ਹਨ। ਅੱਗ ਤੋਂ ਘਬਰਾ ਕੇ ਕਈ ਲੋਕਾਂ ਨੇ 11ਵੀਂ ਮੰਜ਼ਲ ਤੋਂ ਛਾਲ ਮਾਰ ਦਿੱਤੀ, ਜਿਸ ਵਿਚ ਕਈ ਜ਼ਖਮੀ ਹੋ ਗਏ ਅਤੇ ਕਈਆਂ ਦੀ ਮੌਤ ਹੋ ਗਈ।
ਅਧਿਕਾਰੀਆਂ ਮੁਤਾਬਕ, ਇਹ ਘਟਨਾ ਸਥਾਨਕ ਸਮੇਂ ਅਨੁਸਾਰ ਤੜਕੇ 3:30 ਵਜੇ ਵਾਪਰੀ। ਅੱਗ ਨੇ 11 ਮੰਜ਼ਿਲਾ ਇਮਾਰਤ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਬਚਾਅ ਕਰਮਚਾਰੀਆਂ ਦੀ ਟੀਮ ਮੌਕੇ ’ਤੇ ਪਹੁੰਚ ਗਈ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਤੁਰਕੀ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਹੋਟਲ ਵਿਚ 234 ਮਹਿਮਾਨ ਠਹਿਰੇ ਹੋਏ ਸਨ।