10.34°C Vancouver
Ads

Mar 24, 2025 7:01 PM - Connect Newsroom

ਵਿਦੇਸ਼ ਮੰਤਰਾਲੇ ਨੇ ਖੇਤੀ ਮੰਤਰੀ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਨਹੀਂ ਦਿੱਤੀ ਪ੍ਰਵਾਨਗੀ

Share On
ministry-of-external-affairs-denies-political-clearance-for-punjab-agriculture-minister-khudians-u-s-visit
This is not the first instance of a Punjab leader being denied political clearance for an official foreign visit.(Photo: Facebook/Gurmeet Singh Khuddian)

ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਭਾਰਤ ਦੇ ਵਿਦੇਸ਼ ਮੰਤਰਾਲਾ ਨੇ ਅਮਰੀਕਾ ਜਾਣ ਦੀ ਰਾਜਸੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਖੁੱਡੀਆਂ ਨੇ 29 ਮਾਰਚ ਤੋਂ 6 ਅਪ੍ਰੈਲ ਤੱਕ ਅਮਰੀਕਾ ਦੇ ਸਰਕਾਰੀ ਦੌਰੇ ’ਤੇ ਜਾਣਾ ਸੀ। ਉਨ੍ਹਾਂ ਦੌਰੇ ਦੀ ਰਾਜਸੀ ਪ੍ਰਵਾਨਗੀ ਨਾ ਮਿਲਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨਾਲ ਜਾਣ ਵਾਲੇ ਵਫ਼ਦ ਨੂੰ ਵੀ ਦੌਰੇ ਦੀ ਪ੍ਰਵਾਨਗੀ ਨਹੀਂ ਮਿਲੀ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੇਂਦਰ ਤੋਂ ਪੰਜਾਬ ਦੇ ਕਿਸੇ ਆਗੂ ਨੂੰ ਸਰਕਾਰੀ ਵਿਦੇਸ਼ ਦੌਰੇ ਦੀ ਮਨਜ਼ੂਰੀ ਨਹੀਂ ਮਿਲੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਵਜ਼ੀਰਾਂ ਨੂੰ ਵੀ ਸਰਕਾਰੀ ਵਿਦੇਸ਼ ਦੌਰੇ 'ਤੇ ਜਾਣ ਵਾਸਤੇ ਕੇਂਦਰ ਨੇ ਹਰੀ ਝੰਡੀ ਨਹੀਂ ਦਿੱਤੀ ਸੀ। ਰਿਪੋਰਟਸ ਮੁਤਾਬਕ, ਵਿਦੇਸ਼ ਮੰਤਰਾਲਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਇੱਕ ਵਾਰ ਰਾਜਸੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਚੁੱਕਾ ਹੈ।

Latest news

No records found.
ADS
Ads

Related News

No records found.
ADS
Ads