Apr 14, 2025 1:25 PM - The Associated Press
ਯੂਕਰੇਨੀ ਸ਼ਹਿਰ ਸੁਮੀ 'ਤੇ ਰੂਸੀ ਮਿਜ਼ਾਈਲ ਹਮਲੇ ਵਿੱਚ 30 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ 117 ਹੋਰ ਜ਼ਖ਼ਮੀ ਹੋਏ ਹਨ। ਸ਼ਹਿਰ ਦੇ ਕਾਰਜਕਾਰੀ ਮੇਅਰ ਨੇ ਐਤਵਾਰ ਨੂੰ ਇਸਦੀ ਜਾਣਕਾਰੀ ਦਿੱਤੀ । ਰੂਸ ਨੇ ਸ਼ਹਿਰ 'ਤੇ ਬੈਲਿਸਟਿਕ ਮਿਜ਼ਾਈਲ ਨਾਲ ਹਮਲਾ ਕੀਤਾ ਹੈ। ਹਮਲੇ ਦੌਰਾਨ ਸਥਾਨਕ ਲੋਕ ਇਥੇ ਪਾਮ ਸੰਡੇ ਮਨਾਉਣ ਲਈ ਇਕੱਠੇ ਹੋਏ ਸਨ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਟਵਿੱਟਰ 'ਤੇ ਹਮਲੇ ਦਾ ਵੀਡੀਓ ਸਾਂਝਾ ਕੀਤਾ।
ਇਸ ਵੀਡੀਓ ਵਿੱਚ, ਮ੍ਰਿਤਕਾਂ ਦੀਆਂ ਲਾਸ਼ਾਂ ਸੜਕ 'ਤੇ ਖਿੰਡੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਰੂਸ ਵੱਲੋਂ ਯੂਕਰੇਨ 'ਤੇ ਇਹ ਹਮਲਾ ਉਦੋਂ ਹੋਆ ਜਦ ਸਿਰਫ਼ ਦੋ ਦਿਨ ਪਹਿਲਾਂ ਹੀ ਅਮਰੀਕੀ ਰਾਜਦੂਤ ਸਟੀਵ ਵਿਟਕੌਫ ਜੰਗਬੰਦੀ 'ਤੇ ਚਰਚਾ ਕਰਨ ਲਈ ਰੂਸ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਪੁਤਿਨ ਨਾਲ ਵੀ ਗੱਲਬਾਤ ਕੀਤੀ ਸੀ।