Oct 28, 2024 1:44 PM - The Associated Press
ਇਜ਼ਰਾਈਲ ਅਤੇ ਹਮਾਸ ਦਰਮਿਆਨ ਇੱਕ ਸਾਲ ਤੋਂ ਜਾਰੀ ਜੰਗ ਵਿੱਚ 43,000 ਤੋਂ ਵੱਧ ਫਲਸਤੀਨੀ ਮਾਰੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ ਅੱਧੇ ਤੋਂ ਵੱਧ ਔਰਤਾਂ ਅਤੇ ਬੱਚੇ ਹਨ। ਗਾਜ਼ਾ ਦੇ ਸਿਹਤ ਮੰਤਰਾਲਾ ਨੇ ਇੱਕ ਬਿਆਨ ਵਿਚ ਇਹ ਦਾਅਵਾ ਕੀਤਾ। ਮੰਤਰਾਲਾ ਨੇ ਸੋਮਵਾਰ ਨੂੰ ਦੱਸਿਆ ਕਿ ਮ੍ਰਿਤਕਾਂ ਵਿਚ 96 ਉਹ ਲੋਕ ਸ਼ਾਮਲ ਹਨ, ਜਿਨ੍ਹਾਂ ਨੂੰ ਪਿਛਲੇ 2 ਦਿਨਾਂ ਵਿੱਚ ਗਾਜ਼ਾ ਦੇ ਹਸਪਤਾਲਾਂ ਵਿਚ ਪਹੁੰਚਾਇਆ ਗਿਆ ਸੀ।
ਸੰਯੁਕਤ ਰਾਸ਼ਟਰ ਨੇ ਕਿਹਾ ਕਿ ਗਾਜ਼ਾ ਵਿਚ ਸਥਿਤੀ ਵਿਗੜ ਰਹੀ ਹੈ। ਏਜੰਸੀ ਨੇ ਕਿਹਾ,“ਸਾਡੀ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਲੋਕਾਂ ਕੋਲ ਖਾਣ ਲਈ ਲੋੜੀਂਦਾ ਭੋਜਨ ਨਹੀਂ ਹੈ ਅਤੇ ਇਲਾਕੇ ਵਿਚ ਪਹੁੰਚਣ ਵਾਲੀ ਸਹਾਇਤਾ ਮਹੀਨਿਆਂ ਵਿਚ ਆਪਣੇ ਸਭ ਤੋਂ ਹੇਠਲੇ ਪੱਧਰ ’ਤੇ ਹੈ।
ਫਲਸਤੀਨ ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ ਕਿ ਉੱਤਰੀ ਗਾਜ਼ਾ ਵਿਚ ਕਈ ਲੋਕ ਮਲਬੇ ਹੇਠ ਫਸੇ ਹੋਏ ਹਨ।