Apr 1, 2025 12:57 PM - The Associated Press
28 ਮਾਰਚ ਨੂੰ ਮਿਆਂਮਾਰ ਅਤੇ ਥਾਈਲੈਂਡ ਵਿੱਚ 7.7 ਤੀਬਰਤਾ ਨਾਲ ਆਏ ਭੂਚਾਲ ਕਾਰਨ ਮਿਆਂਮਾਰ ਵਿੱਚ ਮਰਨ ਵਾਲਿਆਂ ਦੀ ਗਿਣਤੀ 2,719 ਹੋ ਗਈ ਹੈ। ਫੌਜੀ ਸਰਕਾਰ ਦੇ ਅਨੁਸਾਰ, ਇਹ ਅੰਕੜਾ 3000 ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਜ਼ਖਮੀਆਂ ਦੀ ਗਿਣਤੀ 4500 ਤੋਂ ਵੱਧ ਹੋ ਗਈ ਹੈ ਅਤੇ 441 ਲੋਕ ਅਜੇ ਵੀ ਲਾਪਤਾ ਹਨ।
ਇਸ ਆਫ਼ਤ ਤੋਂ ਬਾਅਦ ਸੋਮਵਾਰ ਨੂੰ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।
ਇੱਕ ਫੌਜੀ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਜਾਨ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ 6 ਅਪ੍ਰੈਲ ਤੱਕ ਦੇਸ਼ ਭਰ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।