May 8, 2025 7:30 PM - Connect Newsroom
ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
ਗੌਰਤਲਬ ਹੈ ਕਿ ਨਿੱਕੀ ਹੇਲੀ ਸਾਊਥ ਕੈਰੋਲੀਨਾ ਦੀ ਸਾਬਕਾ ਗਵਰਨਰ ਅਤੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪਹਿਲੇ ਕਾਰਜਕਾਰ ਦੌਰਾਨ ਸੰਯੁਕਤ ਰਾਸ਼ਟਰ ਵਿਚ ਅਮਰੀਕਾ ਦੀ ਅੰਬੈਸਡਰ ਰਹਿ ਚੁੱਕੀ ਹੈ। ਉਹ ਅਮਰੀਕੀ ਪ੍ਰਸ਼ਾਸਨ ਵਿਚ ਕੈਬਨਿਟ ਪੱਧਰ ਦੇ ਅਹੁਦੇ 'ਤੇ ਨਿਯੁਕਤ ਹੋਣ ਵਾਲੀ ਪਹਿਲੀ ਭਾਰਤੀ-ਅਮਰੀਕੀ ਸੀ।