May 8, 2025 5:28 PM - Connect Newsroom
ਪੰਜਾਬ ਵਿਚ 8 ਫੌਜੀ ਟਿਕਾਣਿਆਂ 'ਤੇ ਪਾਕਿਸਤਾਨ ਵਲੋਂ ਹਮਲੇ ਦੀ ਕੋਸ਼ਿਸ਼ ਹੋਈ ਹੈ, ਇਨ੍ਹਾਂ ਵਿਚ ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਆਦਮਪੁਰ, ਲੁਧਿਆਣਾ, ਬਠਿੰਡਾ ਅਤੇ ਚੰਡੀਗੜ੍ਹ ਸ਼ਾਮਲ ਹਨ, ਬੀਤੀ ਦੇਰ ਰਾਤ ਅੰਮ੍ਰਿਤਸਰ ਨੇੜੇ ਧਮਾਕੇ ਦੀ ਆਵਾਜ਼ ਵੀ ਸੁਣੀ ਗਈ, ਹੁਸ਼ਿਆਰਪੁਰ ਦੇ ਘਗਵਾਲ ਪਿੰਡ ਵਿਚ ਵੀ ਰੌਕੇਟ ਦੇ ਟੁੱਕੜੇ ਮਿਲੇ।
ਇਸ ਦੌਰਾਨ ਅੰਮ੍ਰਿਤਸਰ ਵਿਚ ਦੋ ਵਾਰ ਬਲੈਕਆਊਟ ਕੀਤਾ ਗਿਆ। ਇਸ ਤੋਂ ਬਾਅਦ ਸਵੇਰੇ ਇੱਥੇ 4 ਪਿੰਡਾਂ ਵਿਚ ਰੌਕੇਟ ਅਤੇ ਉਨ੍ਹਾਂ ਦੇ ਟੁਕੜੇ ਡਿੱਗੇ ਹੋਏ ਮਿਲੇ। ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਪੰਜਾਬ ਅਤੇ ਰਾਜਸਥਾਨ ਪੂਰੀ ਤਰ੍ਹਾਂ ਅਲਰਟ ’ਤੇ ਹਨ।
ਹਾਲਾਤ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਤੁਰੰਤ ਪ੍ਰਭਾਵ ਨਾਲ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਪੁਲਿਸ ਸੂਤਰਾਂ ਨੇ ਕਿਹਾ ਕਿ ਛੁੱਟੀ ਸਿਰਫ਼ ਅਤਿ ਜ਼ਰੂਰੀ ਹਾਲਾਤ ਵਿਚ ਹੀ ਦਿੱਤੀ ਜਾਵੇਗੀ। ਪੁਲਿਸ ਫੋਰਸ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਰੱਖਿਆ ਬਲਾਂ ਦੀ ਸਹਾਇਤਾ ਲਈ ਜ਼ਰੂਰੀ ਹੈ।