Apr 30, 2025 5:03 PM - Connect Newsroom
ਪਾਕਿਸਤਾਨ ਨੇ ਭਾਰਤ ਵਲੋਂ ਉਸ 'ਤੇ ਹਮਲਾ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਸ਼ਹਿਬਾਜ ਸ਼ਰੀਫ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਤਾਉੱਲਾ ਤਰਾਰ ਨੇ ਦੇਰ ਰਾਤ ਇੱਕ ਬਿਆਨ ਜਾਰੀ ਕਰਕੇ ਦਾਅਵਾ ਕੀਤਾ ਕਿ ਭਾਰਤ ਅਗਲੇ 24 ਤੋਂ 36 ਘੰਟਿਆਂ ਵਿਚ ਪਾਕਿਸਤਾਨ ਖਿਲਾਫ ਫੌਜੀ ਕਾਰਵਾਈ ਕਰ ਸਕਦਾ ਹੈ।
ਤਰਾਰ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸੇਯੋਗ ਖੁਫੀਆ ਜਾਣਕਾਰੀ ਮਿਲੀ ਹੈ ਕਿ ਭਾਰਤ ਪਹਿਲਗਾਮ ਘਟਨਾ ਨੂੰ ਬਹਾਨੇ ਅਜਿਹਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਖੁਦ ਅੱਤਵਾਦ ਦਾ ਸ਼ਿਕਾਰ ਰਿਹਾ ਹੈ ਅਤੇ ਇਸ ਸੰਕਟ ਦੇ ਦਰਦ ਨੂੰ ਸੱਚਮੁੱਚ ਸਮਝਦਾ ਹੈ ਤੇ ਅਸੀਂ ਹਮੇਸ਼ਾ ਦੁਨੀਆ ਵਿਚ ਇਸ ਦੀ ਨਿੰਦਾ ਕੀਤੀ ਹੈ।
ਤਰਾਰ ਨੇ ਕਿਹਾ ਕਿ ਜੇਕਰ ਭਾਰਤ ਕੋਈ ਫੌਜੀ ਹਮਲਾ ਕਰਦਾ ਹੈ ਤਾਂ ਪਾਕਿਸਤਾਨ ਨਿਸ਼ਚਿਤ ਤੌਰ 'ਤੇ ਇਸ ਦਾ ਜਵਾਬ ਦੇਵੇਗਾ। ਉਨ੍ਹਾਂ ਕਿਹਾ ਕਿ ਅਸੀਂ ਹਰ ਕੀਮਤ 'ਤੇ ਪਾਕਿਸਤਾਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਕਰਾਂਗੇ।