Mar 3, 2025 8:16 PM - Connect Newsroom
ਪੰਜਾਬ ਕਾਂਗਰਸ ਦੇ ਵਿਧਾਨ ਸਭਾ ਵਿਚ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਹੋਈ ਬੈਠਕ ਨੂੰ ਲੈ ਕੇ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ। ਬਾਜਵਾ ਨੇ ਕਿਹਾ ਕਿ ਅੱਜ ਪੰਜਾਬ ਭਵਨ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਦਾ ਕਿਸਾਨਾਂ ਪ੍ਰਤੀ ਜੋ ਰਵੱਈਆ ਸੀ, ਉਹ ਬੇਹੱਦ ਜ਼ਲਾਲਤ ਭਰਿਆ ਸੀ।
ਕਾਂਗਰਸ ਦੇ ਨੇਤਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਕਿਸਾਨਾਂ ਦੀਆਂ ਗੰਭੀਰ ਅਤੇ ਸੰਜੀਦਾ ਮੰਗਾਂ ਦਾ ਹੱਲ ਕਰਵਾਉਣ ਦੀ ਬਜਾਏ ਭਗਵੰਤ ਮਾਨ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ‘ਤੇ ਚੱਲ ਕੇ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਦੇ ਯਤਨ ਕਰ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਪੰਜਾਬ ਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦਾ ਹਾਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕਰਦਾ ਹਾਂ।