Feb 4, 2025 6:54 PM - Connect Newsroom
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ਅਮਰੀਕਾ ਦਾ ਦੌਰਾ ਕਰ ਸਕਦੇ ਹਨ। ਰਿਪੋਰਟਸ ਅਨੁਸਾਰ, ਮੋਦੀ ਅਤੇ ਟਰੰਪ ਵਿਚਕਾਰ 13 ਫਰਵਰੀ ਨੂੰ ਮੁਲਾਕਾਤ ਹੋ ਸਕਦੀ ਹੈ। ਇਸ ਫੇਰੀ ਦੌਰਾਨ ਟਰੰਪ, ਮੋਦੀ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਵੀ ਕਰ ਸਕਦੇ ਹਨ।
ਫਰਾਂਸ ਦੀ ਆਪਣੀ ਫੇਰੀ ਸਮਾਪਤ ਕਰਨ ਤੋਂ ਬਾਅਦ ਪੀਐੱਮ ਮੋਦੀ 12 ਫਰਵਰੀ ਦੀ ਸ਼ਾਮ ਨੂੰ ਵਾਸ਼ਿੰਗਟਨ ਡੀਸੀ ਪਹੁੰਚਣਗੇ ਅਤੇ 14 ਫਰਵਰੀ ਤੱਕ ਵਾਸ਼ਿੰਗਟਨ ਵਿਚ ਰਹਿਣਗੇ। ਇਸ ਦੌਰਾਨ, ਪ੍ਰਧਾਨ ਮੰਤਰੀ ਅਮਰੀਕੀ ਕਾਰੋਬਾਰੀਆਂ ਅਤੇ ਭਾਰਤੀ ਭਾਈਚਾਰੇ ਨੂੰ ਵੀ ਮਿਲ ਸਕਦੇ ਹਨ।
ਗੌਰਤਲਬ ਹੈ ਕਿ 27 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟਰੰਪ ਵਿਚਕਾਰ ਗੱਲਬਾਤ ਹੋਈ ਸੀ। ਇਹ ਪਹਿਲਾ ਮੌਕਾ ਸੀ ਜਦੋਂ ਟਰੰਪ ਨੇ ਦੁਬਾਰਾ ਰਾਸ਼ਟਰਪਤੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ। ਇਸ ਗੱਲਬਾਤ ਤੋਂ ਬਾਅਦ ਹੀ ਟਰੰਪ ਨੇ ਖੁਲਾਸਾ ਕੀਤਾ ਸੀ ਕਿ ਮੋਦੀ ਫਰਵਰੀ ਵਿਚ ਅਮਰੀਕਾ ਦਾ ਦੌਰਾ ਕਰ ਸਕਦੇ ਹਨ।