Oct 1, 2024 8:14 PM - The Canadian Press
ਵੈਨਕੂਵਰ ਆਰਟ ਗੈਲਰੀ ਦੇ ਬਾਹਰ ਕੱਲ੍ਹ ਰਾਤ ਪ੍ਰਦਰਸ਼ਨਕਾਰੀਆਂ ਵਿਚਕਾਰ ਝਗੜਾ ਹੋਣ ਦੀ ਖਬਰ ਹੈ ਜਿਸ ਵਿਚ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵੈਨਕੂਵਰ ਪੁਲਿਸ ਵਿਭਾਗ ਵਲੋਂ ਅੱਜ ਜਾਰੀ ਬਿਆਨ ਮੁਤਾਬਿਕ ਇਜ਼ਰਾਈਲ, ਹਮਾਸ ਅਤੇ ਹਿਜ਼ਬੁੱਲਾ ਵਿਚਾਲੇ ਯੁੱਧ ਬਾਰੇ ਵਿਰੋਧੀ ਵਿਚਾਰ ਰੱਖਣ ਵਾਲੇ ਪ੍ਰਦਰਸ਼ਨਕਾਰੀਆਂ ਦੇ ਸਮੂਹਾਂ ਵਿਚਾਲੇ ਹਿੰਸਾ ਭੜਕ ਗਈ ਸੀ।
ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਦੌਰਾਨ ਇਕ 34 ਸਾਲਾ ਔਰਤ ਨੂੰ ਕੁੱਟਿਆ ਗਿਆ, ਉਸ ’ਤੇ ਹਮਲਾ ਕੀਤਾ ਗਿਆ ਅਤੇ ਯਹੂਦੀ ਵਿਰੋਧੀ ਟਿੱਪਣੀਆਂ ਕੀਤੀਆਂ ਗਈਆਂ। ਪੁਲਿਸ ਦਾ ਕਹਿਣਾ ਹੈ ਕਿ ਇਸ ਹਮਲੇ ਵਿਚ ਔਰਤ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਪੁਲਿਸ ਮੁਤਾਬਿਕ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਪਹਿਲਾਂ ਭੀੜ ਵਿਚ ਫਰਾਰ ਹੋ ਗਿਆ ਸੀ ਪਰ ਬਾਅਦ ਵਿਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਸਾਰਜੇਂਟ ਸਟੀਵ ਐਡੀਸਨ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਝਾਂਚ ਜਾਰੀ ਹੈ ਅਤੇ ਨੌਜਵਾਨ ਨੂੰ ਅਗਲੇਰੀ ਕਾਰਵਾਈ ਤਕ ਰਿਹਾਅ ਕਰ ਦਿੱਤਾ ਗਿਆ ਹੈ।