Mar 4, 2025 6:54 PM - Connect Newsroom
ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਦੇ ਸਟੋਰਾਂ ਤੋਂ ਤੁਰੰਤ ਪ੍ਰਭਾਵ ਨਾਲ ਅਮਰੀਕੀ ਸ਼ਰਾਬ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਈਬੀ ਨੇ ਕਿਹਾ ਕਿ ਸੂਬਾ ਟਰੰਪ ਦੇ ਟੈਰਿਫ ਨਾਲ ਨਜਿੱਠਣ ਲਈ ਤਿਆਰ ਹੈ। ਵਿਕਟੋਰੀਆ ਵਿਚ ਮੀਡੀਆ ਨਾਲ ਗੱਲ ਕਰਦੇ ਉਨ੍ਹਾਂ ਕਿਹਾ ਕਿ ਬਜਟ ਵਿਚ ਅਮਰੀਕੀ ਟੈਰਿਫ ਖਿਲਾਫ ਜਵਾਬੀ ਕਾਰਵਾਈ ਦੀਆਂ ਉਨ੍ਹਾਂ ਦੀਆਂ ਪਹਿਲਾਂ ਐਲਾਨੀਆਂ ਯੋਜਨਾਵਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਪ੍ਰੀਮੀਅਰ ਨੇ ਕਿਹਾ ਕਿ ਅਸੀਂ ਇਹ ਲੜਾਈ ਨਹੀਂ ਚਾਹੁੰਦੇ ਸੀ ਜੋ ਰਾਸ਼ਟਰਪਤੀ ਟਰੰਪ ਕੈਨੇਡਾ ਅਤੇ ਬ੍ਰਿਟਿਸ਼ ਕੋਲੰਬੀਆ ਵਿਚ ਲੈ ਕੇ ਆਏ ਹਨ ਪਰ ਮੈਂ ਇਹ ਸਪੱਸ਼ਟ ਕਰਦਾ ਹਾਂ ਕਿ ਅਸੀਂ ਇਸ ਤੋਂ ਪਿੱਛੇ ਨਹੀਂ ਹਟਣ ਵਾਲੇ।
ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਸੂਬਾ ਸਰਕਾਰ ਹੁਣ ਤੋਂ ਜੋ ਵੀ ਖਰੀਦੇਦਗੀ ਉਸ ਵਿਚ ਕੈਨੇਡਾ ਦੇ ਸਾਮਾਨ ਅਤੇ ਬੀ. ਸੀ. ਦੇ ਉਤਪਾਦਾਂ ਨੂੰ ਪਹਿਲ ਦਿੱਤੀ ਜਾਵੇਗੀ। ਈਬੀ ਨੇ ਇਹ ਵੀ ਕਿਹਾ ਕਿ ਸੂਬਾ ਪ੍ਰਭਾਵਿਤ ਇੰਡਸਟਰੀਜ਼ ਨੂੰ ਸਹਾਇਤਾ ਪ੍ਰਦਾਨ ਕਰੇਗਾ।