May 1, 2025 4:50 PM - Connect Newsroom
ਕੈਨੇਡਾ ਵਿਚ ਹੋਣ ਵਾਲੇ ਜੀ 7 ਸੰਮੇਲਨ ਵਿਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਸ਼ਾਮਲ ਹੋਣਗੇ, ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇਸ ਦੀ ਪੁਸ਼ਟੀ ਕੀਤੀ।ਕਾਰਨੀ ਨੇ ਕਿਹਾ ਕਿ ਬੀਤੇ ਕੱਲ੍ਹ ਉਨ੍ਹਾਂ ਜ਼ੇਲੇਂਸਕੀ ਨਾਲ ਫੋਨ 'ਤੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂਕਰੇਨ ਨੇ ਸ਼ਾਂਤੀ ਪ੍ਰਤੀ ਆਪਣੀ ਵਚਨਬੱਧਤਾ ਦਿਖਾਈ ਹੈ ਅਤੇ ਰੂਸ ਨੂੰ ਚੰਗੀ ਇਮਾਨਦਾਰੀ ਨਾਲ ਗੱਲਬਾਤ ਦੀ ਮੇਜ਼ 'ਤੇ ਆਉਣਾ ਚਾਹੀਦਾ ਹੈ।
ਕਾਰਨੀ ਨੇ ਅੱਗੇ ਕਿਹਾ ਕਿ ਮੈਂ ਇਸ ਜੂਨ ਵਿਚ ਐਲਬਰਟਾ ਦੇ ਕਨਨਾਸਕਿਸ ਵਿਚ ਹੋਣ ਵਾਲੇ ਜੀ 7 ਸੰਮੇਲਨ ਵਿਚ ਰਾਸ਼ਟਰਪਤੀ ਜ਼ੇਲੇਂਸਕੀ ਦਾ ਸਵਾਗਤ ਕਰਨ ਲਈ ਉਤਸੁਕ ਹਾਂ ਅਤੇ ਇਹ ਯੁੱਧ ਖਤਮ ਹੋਣਾ ਚਾਹੀਦਾ ਹੈ ਤੇ ਕੈਨੇਡਾ ਯੂਕਰੇਨ ਦੀ ਆਜ਼ਾਦੀ, ਸ਼ਾਂਤੀ ਅਤੇ ਸੁਰੱਖਿਆ ਲਈ ਸਹਿਯੋਗੀਆਂ ਵਿਚਕਾਰ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖੇਗਾ।
ਕੈਨੇਡੀਅਨ ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਬਿਆਨ ਵਿਚ ਕਿਹਾ ਕਿ ਜ਼ੇਲੇਂਸਕੀ ਨੇ ਕਾਰਨੀ ਨੂੰ ਜਿੱਤ ਦੀ ਵਧਾਈ ਵੀ ਦਿੱਤੀ ਅਤੇ ਦੋਵੇਂ ਨੇਤਾ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਰੂਸ ਨਾਲ ਕੋਈ ਵੀ ਸਥਿਰ ਸ਼ਾਂਤੀ ਸਮਝੌਤਾ ਯੂਕਰੇਨ ਨਾਲ ਗੱਲਬਾਤ ਨਾਲ ਹੀ ਸੰਭਵ ਹੋ ਸਕਦਾ ਹੈ।