Apr 29, 2025 6:42 PM - Connect Newsroom
ਕੈਨੇਡਾ ਅਤੇ ਭਾਰਤ ਵਿਚਕਾਰ ਰਿਸ਼ਤੇ ਸੁਧਰਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਰਕ ਕਾਰਨੀ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਇੱਕ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ ਕਿ ਉਹ ਭਾਰਤ-ਕੈਨੇਡਾ ਦੀ ਸਾਂਝੇਦਾਰੀ ਨੂੰ ਮਜਬੂਤ ਕਰਨ ਅਤੇ ਦੋਹਾਂ ਮੁਲਕਾਂ ਦੇ ਲੋਕਾਂ ਲਈ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਕੰਮ ਕਰਨ ਲਈ ਉਤਸੁਕ ਹਨ।
ਪੀ. ਐੱਮ. ਮੋਦੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਕਾਨੂੰਨ ਦੇ ਸ਼ਾਸਨ ਪ੍ਰਤੀ ਦ੍ਰਿੜਤਾ ਅਤੇ ਲੋਕਾਂ ਤੋਂ ਲੋਕਾਂ ਨਾਲ ਰਿਸ਼ਤੇ ਨਾਲ ਆਪਸ ਵਿਚ ਬੰਨ੍ਹੇ ਹੋਏ ਹਨ ਅਤੇ ਮੈਂ ਤੁਹਾਡੇ ਨਾਲ ਸਾਂਝੇਦਾਰੀ ਨੂੰ ਹੋਰ ਮਜਬੂਤ ਕਰਨ ਦੀ ਉਮੀਦ ਕਰਦਾ ਹਾਂ।
ਗੌਰਤਲਬ ਹੈ ਕਿ ਟਰੂਡੋ ਦੇ ਕਾਰਜਕਾਲ ਦੌਰਾਨ ਭਾਰਤ-ਕੈਨੇਡਾ ਸਬੰਧ ਵਿਚ ਗਿਰਾਵਟ ਆਈ ਸੀ, ਉਥੇ ਹੀ ਚੋਣ ਪ੍ਰਚਾਰ ਦੌਰਾਨ ਕਾਰਨੀ ਨੇ ਭਾਰਤ ਨਾਲ ਤਣਾਅਪੂਰਨ ਸਬੰਧਾਂ ਨੂੰ ਸੁਧਾਰਨ ਦੀ ਗੱਲ ਆਖੀ ਸੀ।