May 5, 2025 7:40 PM - Connect Newsroom
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦਾ ਕਹਿਣਾ ਕਿ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ’ਤੇ ਪੰਜਾਬ ਭਾਜਪਾ ਪੰਜਾਬੀਆਂ ਨਾਲ ਖੜ੍ਹੀ ਹੈ। ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਉਹ ਇਸ ਮਾਮਲੇ ’ਤੇ ਆਪਣਾ ਸਟੈਂਡ ਪਹਿਲਾਂ ਹੀ ਸਰਬ ਪਾਰਟੀ ਮੀਟਿੰਗ ਵਿਚ ਵੀ ਸਪਸ਼ਟ ਕਰ ਚੁੱਕੇ ਹਨ।
ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਸਵਾਲ ਚੁੱਕਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਤਿੰਨ ਸਾਲ ਬੀਤ ਚੁੱਕੇ ਹਨ ਅਤੇ ਇਸ ਦੌਰਾਨ ਵੀ ਹਰਿਆਣਾ ਨੂੰ ਵਾਧੂ ਪਾਣੀ ਦਿੱਤਾ ਜਾਂਦਾ ਰਿਹਾ ਹੈ ਪਰ ਇਸ ਸਾਲ ਇਹ ਵਿਵਾਦ ਖੜ੍ਹਾ ਕਰਨ ਦਾ ਕਾਰਨ ਕਿਉਂ ਬਣਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਹੀ ਮਸਲਿਆਂ ਨੂੰ ਬੈਠ ਕੇ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।