May 6, 2025 6:08 PM - Connect Newsroom
ਪੰਜਾਬ-ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਵਿਚਕਾਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀਣ ਵਾਲੇ ਪਾਣੀ ਨੂੰ ਰੋਕਣ ਦਾ ਕਦਮ ਗੈਰ-ਸੰਵਿਧਾਨਕ, ਅਸਵੀਕਾਰਨਯੋਗ ਅਤੇ ਗੈਰ-ਲੋਕਤੰਤਰੀ ਹੈ।
ਹੁੱਡਾ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਜਿਹਾ ਸਿਰਫ਼ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕਿਹਾ ਕਿ ਪੰਜਾਬ ਸਰਕਾਰ ਵਾਂਗ ਹਰਿਆਣਾ ਨੂੰ ਵੀ ਇਸ ਮੁੱਦੇ 'ਤੇ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਮੁੱਦੇ 'ਤੇ ਹਰਿਆਣਾ ਦੀਆਂ ਸਾਰੀਆਂ ਪਾਰਟੀਆਂ ਇਕੱਜੁਟ ਹਨ।