10.43°C Vancouver
Ads

Mar 19, 2025 6:57 PM - Connect Newsroom

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ-ਸੰਭੂ ਤੇ ਖਨੌਰੀ ਬਾਰਡਰ ਕਰਵਾਏ ਖਾਲੀ

Share On
punjab-police-clears-shambhu-and-khanauri-borders
As a result, the GT Road from the Shambhu border will be reopened for vehicle movement.

ਪੰਜਾਬ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਖਾਲੀ ਕਰਾ ਦਿੱਤੇ ਹਨ, ਇਹ ਪਿਛਲੇ 13 ਮਹੀਨਿਆਂ ਤੋਂ ਬੰਦ ਸਨ। ਇੱਥੋਂ ਕਿਸਾਨਾਂ ਨੂੰ ਹਟਾ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ ਭਲਕੇ ਹਰਿਆਣਾ ਪੁਲਿਸ ਵਲੋਂ ਵੀ ਦੋਵੇਂ ਬਾਰਡਰਾਂ ਤੋਂ ਸੀਮਿੰਟ ਦੇ ਬੈਰੀਕੇਡ ਹਟਾ ਦਿੱਤੇ ਜਾਣਗੇ। ਇਸ ਤੋਂ ਬਾਅਦ ਸ਼ੰਭੂ ਬਾਰਡਰ ਤੋਂ ਜੀਟੀ ਰੋਡ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਵਿਚਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਦੀ ਕਾਰਵਾਈ 'ਤੇ ਤਿੱਖਾ ਪ੍ਰਤੀਕਰਮ ਦਿੱਤਾ।

ਉਨ੍ਹਾਂ ਕਿਹਾ ਕਿ ਕੇਂਦਰ ਵਿਚ ਭਾਜਪਾ ਸਰਕਾਰ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੋਵਾਂ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ। ਉਥੇ ਹੀ, ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਦੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਕਦਮ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਭਾਜਪਾ ਸਰਕਾਰ ਨਾਲ ਮਿਲੀਭੁਗਤ ਪੂਰੀ ਤਰ੍ਹਾਂ ਜ਼ਾਹਿਰ ਹੋ ਗਈ ਹੈ।

Latest news

No records found.
ADS
Ads

Related News

No records found.
ADS
Ads