Apr 25, 2025 2:07 PM - connect newsroom
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਮਾਮਲੇ ਵਿਚ ਸੂਬੇ ਦੇ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਸਸਪੈਂਡ ਕਰ ਦਿੱਤਾ ਹੈ। ਉਨਾਂ ਦੇ ਨਾਲ ਐਸ.ਐਸ.ਪੀ. ਵਿਜੀਲੈਂਸ ਸਵਰਨਪ੍ਰੀਤ ਸਿੰਘ ਅਤੇ ਏ.ਆਈ.ਜੀ. ਹਰਪ੍ਰੀਤ ਸਿੰਘ ਨੂੰ ਵੀ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਕਾਰਵਾਈ ਡਰਾਈਵਿੰਗ ਲਾਇਸੈਂਸ ਘੁਟਾਲੇ ਨਾਲ ਸਬੰਧਤ ਮਾਮਲੇ ਵਿਚ ਕੀਤੀ ਗਈ ਹੈ। ਇਹ ਪਹਿਲੀ ਦਫ਼ਾ ਹੈ ਜਦੋਂ ਕਿਸੇ ਸਰਕਾਰ ਵਲੋਂ ਵਿਜੀਲੈਂਸ ਮੁਖੀ ਖ਼ਿਲਾਫ਼ ਏਨਾ ਵੱਡਾ ਐਕਸ਼ਨ ਲਿਆ ਗਿਆ ਹੋਵੇ। ਵਿਜੀਲੈਂਸ ਮੁਖੀ ਵਜੋਂ 1997 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਪਰਮਾਰ ਨੇ 26 ਮਾਰਚ ਨੂੰ ਹੀ ਵਿਜੀਲੈਂਸ ਚੀਫ ਦਾ ਅਹੁਦਾ ਸੰਭਾਲਿਆ ਸੀ। ਪੰਜਾਬ ਦੀ 'ਆਪ' ਸਰਕਾਰ ਦੇ ਬੁਲਾਰੇ ਅਨੁਸਾਰ, ਇਨ੍ਹਾਂ ਅਫਸਰਾਂ ਵਲੋਂ ਲਾਇਸੈਂਸ ਘੁਟਾਲੇ ਵਿਚ ਕਾਰਵਾਈ ਰੋਕੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।