Feb 20, 2025 3:19 PM - Connect Newsroom
ਦਿੱਲੀ ਦੀ ਸ਼ਾਲੀਮਾਰ ਬਾਗ਼ ਸੀਟ ਤੋਂ ਪਹਿਲੀ ਵਾਰ ਦੀ ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਸਹੁੰ ਚੁੱਕ ਸਮਾਗਮ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਹੋਇਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਐੱਨਡੀਏ ਦੀ ਪੂਰੀ ਲੀਡਰਸ਼ਿਪ ਮੌਜੂਦ ਸੀ।
ਰੇਖਾ ਗੁਪਤਾ ਦੇ ਨਾਲ ਛੇ ਹੋਰ ਵਿਧਾਇਕਾਂ ਨੇ ਦਿੱਲੀ ਸਰਕਾਰ ਵਿਚ ਮੰਤਰੀ ਵਜੋਂ ਸਹੁੰ ਚੁੱਕੀ। ਇਨ੍ਹਾਂ ਵਿਚ ਮਨਜਿੰਦਰ ਸਿੰਘ ਸਿਰਸਾ ਅਤੇ ਰਵਿੰਦਰ ਇੰਦਰਾਜ ਸਿੰਘ ਵੀ ਸ਼ਾਮਲ ਹਨ।
ਰਾਜੌਰੀ ਗਾਰਡਨ ਤੋਂ ਭਾਜਪਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਇਸ ਤਰ੍ਹਾਂ ਦਿੱਲੀ ਕੈਬਨਿਟ ਵਿਚ ਭਾਜਪਾ ਵਲੋਂ ਵੱਖ- ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਨੂੰ ਜਗ੍ਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।