Mar 3, 2025 7:07 PM - Connect Newsroom
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਵਿਚਕਾਰ ਅੱਜ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਚ ਮੀਟਿੰਗ ਹੋਈ, ਜੋ ਕਰੀਬ ਦੋ ਘੰਟੇ ਚੱਲੀ। ਹਾਲਾਂਕਿ, ਮੀਟਿੰਗ ਵਿੱਚ ਕਿਸੇ ਵੀ ਮੁੱਦੇ 'ਤੇ ਸਹਿਮਤੀ ਨਹੀਂ ਬਣ ਸਕੀ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ 5 ਤਰੀਕ ਤੋਂ ਕਿਸਾਨ ਚੰਡੀਗੜ੍ਹ ਵਿੱਚ ਪੱਕਾ ਮਰੋਚਾ ਲਗਾਉਣਗੇ। ਉਥੇ ਹੀ, ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਗੁੱਸੇ ਵਿਚ ਮੀਟਿੰਗ ਛੱਡ ਕੇ ਚਲੇ ਗਏ ਸਨ।
ਓਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿਚ ਕਿਹਾ ਕਿ ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਅਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ।