Feb 21, 2025 1:49 PM - connect newsroom
ਪੰਜਾਬ ਦੀ ਪੰਥਕ ਸਿਆਸਤ ਵਿਚ ਹਲਚਲ ਬਰਕਰਾਰ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕਰ ਦਿੱਤਾ ਹੈ।
ਇਸ ਮਾਮਲੇ ਵਿਚ ਅੰਤਰਿੰਗ ਕਮੇਟੀ ਦੇ ਮੈਂਬਰਾਂ ਦੀ ਇੱਕ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਜਲਦ ਹੀ ਐਡਵੋਕੇਟ ਧਾਮੀ ਨੂੰ ਮਿਲੇਗੀ ਅਤੇ ਉਨ੍ਹਾਂ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕਰੇਗੀ। ਉਥੇ ਹੀ, ਬੈਠਕ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਮ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਨਾਲ ਮੀਟਿੰਗ ਵਿਚ ਕਮੇਟੀ ਦੇ ਅਧਿਕਾਰ ਖੇਤਰ ਬਾਰੇ ਚਰਚਾ ਕੀਤੀ ਗਈ।
ਗੌਰਤਲਬ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਨੂੰ ਨਿੰਦਣਯੋਗ ਦੱਸਿਆ ਸੀ, ਜਿਸ ਤੋਂ ਬਾਅਦ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸਤਿਕਾਰ ਵਜੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ।