10.64°C Vancouver
Ads

Feb 20, 2025 7:14 PM - Connect Newsroom

ਅਕਾਲੀ ਦਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਘਰ ਪਹੁੰਚੇ ਕਈ ਆਗੂ

Share On
shiromani-akali-dal-continues-efforts-to-persuade-harjinder-singh-dhami-many-leaders-visit-his-home
Senior party leaders Daljit Singh Cheema, Hira Singh Gabria, and Janmeja Singh Sekhon, along with several other Akali Dal leaders, visited Dhami’s residence in Piplanwala.

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਐਸ.ਜੀ.ਪੀ.ਸੀ. ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ ਅਤੇ ਜਨਮੇਜਾ ਸਿੰਘ ਸੇਖੋਂ ਸਮੇਤ ਅਕਾਲੀ ਦਲ ਦੇ ਕਈ ਲੀਡਰਾਂ ਨੇ ਪਿੱਪਲਾਂਵਾਲਾ ਸਥਿਤ ਧਾਮੀ ਦੀ ਰਿਹਾਇਸ਼ ਵਿਚ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਇਹ ਮੀਟਿੰਗ ਲਗਭਗ ਦੋ ਘੰਟੇ ਚੱਲੀ ਪਰ ਅਕਾਲੀ ਆਗੂ ਐਡਵੋਕੇਟ ਧਾਮੀ ਨੂੰ ਮਨਾਉਣ ਵਿਚ ਕਾਮਯਾਬ ਨਹੀਂ ਹੋਏ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਮਗਰੋਂ ਕਿਹਾ ਕਿ ਉਨ੍ਹਾਂ ਅਸਤੀਫ਼ਾ ਵਾਪਸ ਲੈਣ ਲਈ ਨਹੀਂ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਸਾਹਿਬ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਉਨ੍ਹਾਂ ਨੇ ਨੈਤਿਕਤਾ ਦੇ ਅਧਾਰ ’ਤੇ ਅਸਤੀਫ਼ਾ ਦਿੱਤਾ ਸੀ। ਜਾਣਕਾਰੀ ਮੁਤਾਬਕ, ਧਾਮੀ ਵਕਾਲਤ ਦੀ ਪ੍ਰੈਕਟਿਸ ਵਿਚ ਵਾਪਸੀ ਕਰ ਰਹੇ ਹਨ।

Latest news

No records found.
ADS
Ads

Related News

No records found.
ADS
Ads