Apr 29, 2025 6:37 PM - Connect Newsroom
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿਚ ਲਗਾਤਾਰ ਹਾਲਾਤ ਵਿਗੜਨ ਦੇ ਦੋਸ਼ ਲਗਾਏ ਹਨ। ਵੜਿੰਗ ਨੇ ਚੰਡੀਗੜ੍ਹ ਵਿਖੇ ਬੀਤੇ ਦਿਨੀਂ ਪਾਰਟੀ ਦਫ਼ਤਰ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਪੁਲਿਸ ਥਾਣਿਆਂ ਤੇ ਚੌਕੀਆਂ ਨੂੰ ਨਿਸ਼ਾਨਾ ਬਣਾਇਆ ਗਿਆ, ਫਿਰ ਰਾਜਸੀ ਆਗੂਆਂ ਦੇ ਘਰਾਂ ਵਿੱਚ ਧਮਾਕੇ ਹੋਏ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਵਿਚ ਹਾਲਾਤ ਨਾਜ਼ੁਕ ਬਣਦੇ ਜਾ ਰਹੇ ਹਨ ਜੋ ਪੰਜਾਬ ਨੂੰ ਮੁੜ ਤੋਂ ਕਾਲੇ ਦੌਰ ਵਿਚ ਲਿਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਸੂਬਾ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਲਈ ਠੋਸ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ।